ਜਲਾਲਾਬਾਦ: ਪੰਜਾਬ ਵਿੱਚ ਨਗਰ ਕੌਂਸਲ, ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ। ਇਸ ਦੇ ਤਹਿਤ ਜਲਾਲਾਬਾਦ ਦੇ ਵਿੱਚ ਵੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅਕਾਲੀ ਦਲ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਦੀ ਅਗਵਾਈ ਹੇਠ ਜਲਾਲਾਬਾਦ ਦੀ ਸਥਾਨਕ ਦਾਣਾ ਮੰਡੀ ਦੇ ਵਿੱਚ ਨਗਰ ਕੌਂਸਲ ਚੋਣਾਂ ਦੇ ਲਈ ਸਾਰੇ ਹੀ ਵਾਰਡਾਂ ਦੇ ਉਮੀਦਵਾਰ ਐਲਾਨੇ ਗਏ ਹਨ।
ਜਲਾਲਾਬਾਦ 'ਚ ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ 17 ਵਾਰਡਾਂ ਦੇ ਉਮੀਦਵਾਰ - ਨਗਰ ਪੰਚਾਇਤਾਂ
ਸ਼੍ਰੋਮਣੀ ਅਕਾਲੀ ਦਲ ਵੱਲੋਂ ਅਕਾਲੀ ਦਲ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਦੀ ਅਗਵਾਈ ਹੇਠ ਜਲਾਲਾਬਾਦ ਦੀ ਸਥਾਨਕ ਦਾਣਾ ਮੰਡੀ ਦੇ ਵਿੱਚ ਨਗਰ ਕੌਂਸਲ ਚੋਣਾਂ ਦੇ ਲਈ ਸਾਰੇ ਹੀ ਵਾਰਡਾਂ ਦੇ ਉਮੀਦਵਾਰ ਐਲਾਨੇ ਗਏ ਹਨ।
ਜਲਾਲਾਬਾਦ 'ਚ ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ 17 ਵਾਰਡਾਂ ਦੇ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਵੱਲੋਂ ਉਮੀਦ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਆਪਣੀ ਵੋਟਾਂ ਦਾ ਅਧਿਕਾਰ ਵਰਤਣ ਦੀ ਆਗਿਆ ਦਿੱਤੀ ਜਾਏ।
ਦੂਜੇ ਪਾਸੇ ਉਨ੍ਹਾਂ ਨੇ ਮੌਜੂਦਾ ਕਾਂਗਰਸ ਪਾਰਟੀ ਵੱਲੋਂ ਧੱਕੇਸ਼ਾਹੀ ਕਰਨ ਦੀ ਵੀ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਵੱਲੋਂ 2015 ਵਿੱਚ ਲੋਕਤੰਤਰ ਤਰੀਕੇ ਦੇ ਨਾਲ ਇਲੈਕਸ਼ਨ ਕਰਵਾਏ ਗਏ ਸਨ ਅਤੇ ਉਮੀਦ ਕਰਦੇ ਹਾਂ ਕਿ ਕਾਂਗਰਸ ਵੀ ਸੰਵਿਧਾਨਕ ਤਰੀਕੇ ਦੇ ਨਾਲ ਇਨ੍ਹਾਂ ਲੋਕ ਇਲੈਕਸ਼ਨਾਂ ਅਨੁਸਾਰ ਲੜੇਗੀ।