ਫਾਜ਼ਿਲਕਾ: ਪੰਜਾਬ ਮੰਗਦਾ ਜਵਾਬ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਭਰ ਦੇ ਵੱਖ-ਵੱਖ ਹਲਕਿਆਂ ਵਿੱਚ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਤਹਿਤ ਅਕਾਲੀ ਵਰਕਰਾਂ ਨੇ ਜਲਲਾਬਾਦ ਦੇ ਤਹਿਸੀਲ ਕੰਪਲੈਕਸ 'ਚ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਵੱਡੀ ਗਿਣਤੀ 'ਚ ਇੱਕਠ ਕਰ ਅਕਾਲੀ ਵਰਕਰਾਂ ਤੇ ਆਗੂਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਹੱਥਾਂ 'ਚ ਬੈਨਰ ਫੜ ਕੇ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਦਰਸਾਇਆ ਗਿਆ।
ਅਕਾਲੀ ਦਲ ਨੇ ਕੈਪਟਨ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਸਤਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਰੋਸ ਰੈਲੀ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਦੇ ਖ਼ਿਲਾਫ਼ ਜਨਤਾ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਕੱਢੀ ਗਈ ਹੈ। ਕਿਉਂਕਿ ਕਾਂਗਰਸ ਨੇ ਜਿੰਨੇ ਵੀ ਪੰਜਾਬ ਦੀ ਜਨਤਾ ਨੇ ਅੱਜ ਤੱਕ ਜੋ ਵਾਅਦੇ ਕੀਤੇ ਉਨ੍ਹਾਂ ਵਿਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ 'ਚ ਬੇਰੁਜ਼ਗਾਰੀ ਵੱਧ ਗਈ ਹੈ, ਬਿਜਲੀ ਦੇ ਰੇਟ ਘੱਟ ਹੋਣ ਦੀ ਬਜਾਏ ਲਗਾਤਾਰ ਵੱਧ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਦਾ ਜੋ ਵਾਅਦਾ ਲੋਕਾਂ ਨਾਲ ਕੀਤੇ ਸੀ ਉਹ ਵੀ ਪੂਰਾ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਲਗਾਤਾਰ ਝੂਠ 'ਤੇ ਝੂਠ ਬੋਲ ਰਹੀ ਹੈ। ਜਦੋਂ ਕਿ ਇਹ ਸਾਲ ਚੋਣਾਂ ਦਾ ਸਾਲ ਹੈ। ਜਨਤਾ ਸਭ ਜਾਣਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਸੂਬਾ ਸਰਕਾਰ ਕੋਲੋਂ ਜਵਾਬ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕੈਪਟਨ ਸਰਕਾਰ ਤੋਂ ਇਸ ਸਭ ਬਾਰੇ ਜਵਾਬ ਲੈ ਕੇ ਰਹਿਣਗੇ।