ਫ਼ਾਜ਼ਿਲਕਾ: ਅਰਨੀਵਾਲਾ ਪੁਲਿਸ ਨੇ ਗਊਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕੀਤਾ ਹੈ। ਟਰੱਕ ਵਿੱਚ 18 ਗਊਆਂ ਨੂੰ ਵੇਚਣ ਲਈ ਲਿਜਾਇਆ ਜਾ ਰਿਹਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਪੁਲਿਸ ਨੇ ਮਾਮਲੇ ਵਿੱਚ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗਊ ਰਕਸ਼ਾ ਦਲ ਦੇ ਪੰਜਾਬ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਅਬੋਹਰ ਤੋਂ ਇੱਕ ਮੈਂਬਰ ਨੇ ਸੂਚਨਾ ਮਿਲੀ ਸੀ ਕਿ ਬਗੀਚਾ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਚਿੜੇਵਾਨ, ਜੋ ਪਿੰਡਾਂ ਵਿੱਚੋਂ ਗਊਆਂ ਇਕੱਠੀਆਂ ਕਰਕੇ ਅਤੇ ਚੋਰੀ ਕਰ ਕੇ ਜਫਰਾਬਾਦ ਅਤੇ ਹੋਰ ਇਲਾਕਿਆਂ ਵਿੱਚ ਵੇਚਣ ਦਾ ਆਦਿ ਹੈ, ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦਿਤੀ ਗਈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਨਾਕਾਬੰਦੀ ਦੌਰਾਨ ਟਰੱਕ ਨੂੰ ਕਾਬੂ ਕਰ ਲਿਆ।