ਪੰਜਾਬ

punjab

ETV Bharat / state

ਸੁਖਬੀਰ ਬਾਦਲ ਨੇ ਜਲਾਲਾਬਾਦ ਸੀਟ ਤੋਂ ਦਾਖਲ ਕੀਤਾ ਨਾਮਜ਼ਦਗੀ ਪੱਤਰ

ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈਕੇ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਜਲਾਲਾਬਾਦ ਹਲਕੇ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਵੱਲੋਂ ਜਲਾਲਾਬਾਦ (Sukhbir Badal files nomination papers from Jalalabad ) ਐਸਡੀਐਮ ਕੋਰਟ ’ਚ ਰਿਟਰਨਿੰਗ ਅਧਿਕਾਰੀ ਦੇ ਸਾਹਮਣੇ ਨਾਮਜ਼ਦਗੀ ਪੱਤਰ ਦਾਖਲ ਕੀਤਾ।

ਸੁਖਬੀਰ ਬਾਦਲ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
ਸੁਖਬੀਰ ਬਾਦਲ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

By

Published : Jan 31, 2022, 12:48 PM IST

Updated : Jan 31, 2022, 3:38 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (2022 Punjab Assembly Election) ਨੂੰ ਲੈਕੇ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਹਨ। ਇਸ ਦੇ ਚੱਲਦਿਆਂ ਜਿੱਥੇ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦੇ ਐਲਾਨ ਕੀਤੇ ਜਾ ਰਹੇ ਹਨ,ਉੱਥੇ ਹੀ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਵੀ ਭਰੀਆਂ ਜਾ ਰਹੀਆਂ ਹਨ।

ਇਸੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਜਲਾਲਾਬਾਦ ਹਲਕੇ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਵੱਲੋਂ ਜਲਾਲਾਬਾਦ ਐਸਡੀਐਮ ਕੋਰਟ ’ਚ ਰਿਟਰਨਿੰਗ ਅਧਿਕਾਰੀ ਦੇ ਸਾਹਮਣੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ। ਹਰਸਿਮਰਤ ਕੌਰ ਬਾਦਲ ਨੇ ਕਵਰਿੰਗ ਉਮੀਦਵਾਰ ਵੱਜੋਂ ਪੱਤਰ ਦਾਖਲ ਕੀਤੇ ਹਨ।

ਸੁਖਬੀਰ ਬਾਦਲ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਨਾਮਜ਼ਦਗੀ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਾਂਗਰਸੀ ਉਮੀਦਵਾਰ ਮੋਹਨ ਸਿੰਘ ਫਲੀਆਂਵਾਲਾ ਦੇ ਜਲਾਲਾਬਾਦ ਤੋਂ ਚੋਣ ਲੜਨ ’ਤੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਹੀ ਸ਼ੁਭਕਾਮਨਾਵਾਂ ਹਨ। ਉਹ ਇੱਕ ਸੀਨੀਅਰ ਨੇਤਾ ਹਨ। ਇਹ ਵਧੀਆ ਹੈ ਕਿ ਉਹ ਚੋਣ ਲੜ ਰਹੇ ਹਨ।

ਜਲਾਲਾਬਾਦ ਸੀਟ (Jalalabad assembly constituency)

ਵਿਧਾਨ ਸਭਾ ਹਲਕੇ ਜਲਾਲਾਬਾਦ (Jalalabad assembly constituency) ਦੀ ਗੱਲ ਕੀਤੀ ਜਾਵੇ ਤਾਂ ਇਥੇ ਲੰਬੇ ਸਮੇਂ ਤੋਂ ਲੈ ਕੇ ਹੁਣ ਤਕ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਹੀ ਕਬਜਾ ਰਿਹਾ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਇਸ ਹਲਕੇ ’ਚੋਂ ਚੋਣ ਲੜਦੇ ਆ ਰਹੇ ਹਨ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਜਲਾਲਾਬਾਦ ਸੀਟ (Jalalabad assembly constituency) ’ਤੇ 86.91 ਫੀਸਦ ਵੋਟਿੰਗ ਹੋਈ ਸੀ, ਉਥੇ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਨੇ ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ (Bhagwant Mann) ਨੂੰ ਹਰਾਇਆ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਨੂੰ 75271 ਵੋਟਾਂ ਪਈਆਂ ਸਨ ਜਦਕਿ ਦੂਜੇ ਨੰਬਰ ’ਤੇ ਰਹੇ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਭਗਵੰਤ ਮਾਨ (Bhagwant Mann) ਨੂੰ 56771 ਵੋਟਾਂ ਪਈਆਂ ਸਨ ਤੇ ਤੀਜੇ ਨੰਬਰ ਰਹੇ ਕਾਂਗਰਸ ਦੇ ਉਮੀਦਵਾਰ ਰਵਨੀਤ ਬਿੱਟੂ (RAVNEET SINGH BITTU) ਨੂੰ 31539 ਵੋਟਾਂ ਪਈਆਂ ਸਨ।

ਇਹ ਵੀ ਪੜੋ: ਸਭ ਤੋਂ ਵੱਡੀ ਉਮਰ ਦੇ ਉਮੀਦਵਾਰ ਪ੍ਰਕਾਸ਼ ਬਾਦਲ ਨੇ ਕਾਂਗਰਸ ਨਾਲ ਹੀ ਕੀਤੀ ਸੀ ਸਿਆਸਤ ਦੀ ਸ਼ੁਰੂਆਤ

Last Updated : Jan 31, 2022, 3:38 PM IST

ABOUT THE AUTHOR

...view details