ਫ਼ਾਜ਼ਿਲਕਾ: ਝੋਨੇ ਦੀ ਬਿਜਾਈ ਦਾ ਸੀਜ਼ਨ ਹੋਣ ਕਰ ਕੇ ਸਰਕਾਰ ਵੱਲੋਂ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਚ ਅਸਫ਼ਲ ਰਹਿਣ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਵੱਲੋਂ ਦਿੱਤੇ ਗਏ ਸੱਦੇ ਤੇ ਸਬ ਡਵੀਜ਼ਨ ਪੱਧਰ ਤੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਲੜੀ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੀ ਸਬ ਡਵੀਜ਼ਨ ਜਲਾਲਾਬਾਦ ਦੇ ਅਧੀਨ ਪੈਂਦੇ ਘੁਬਾਇਆ ਗਰਿੱਡ ਅੱਗੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ।
ਬਿਜਲੀ ਤੇ ਪਾਣੀ ਦੀ ਘਾਟ ਕਾਰਨ ਸੁਖਬੀਰ ਬਾਦਲ ਨੇ ਲਗਾਇਆ ਧਰਨਾ
ਝੋਨੇ ਦੀ ਬਿਜਾਈ ਦਾ ਸੀਜ਼ਨ ਹੋਣ ਕਰ ਕੇ ਸਰਕਾਰ ਵੱਲੋਂ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਚ ਅਸਫ਼ਲ ਰਹਿਣ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਵੱਲੋਂ ਦਿੱਤੇ ਗਏ ਸੱਦੇ ਤੇ ਸਬ ਡਵੀਜ਼ਨ ਪੱਧਰ ਤੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਲੜੀ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੀ ਸਬ ਡਵੀਜ਼ਨ ਜਲਾਲਾਬਾਦ ਦੇ ਅਧੀਨ ਪੈਂਦੇ ਘੁਬਾਇਆ ਗਰਿੱਡ ਅੱਗੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ।
ਜਿੱਥੇ ਕਿ ਪੰਜਾਬ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਬਿਜਲੀ ਦੇਣ ਵਿੱਚ ਅਸਫ਼ਲ ਰਹਿਣ ਤੇ ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਮੌਜੂਦਾ ਬਿਜਲੀ ਸੰਕਟ ਤੋਂ ਰਾਹਤ ਦਿਵਾਉਣ ਲਈ ਲੋਕਾਂ ਲਈ ਪੱਖੀ ਦੀ ਸੇਵਾ ਕਰਕੇ ਕੈਪਟਨ ਸਰਕਾਰ ਉੱਤੇ ਤੰਜ ਕੱਸਿਆ ਗਿਆ। ਧਰਨੇ ਵਿੱਚ ਸ਼ਾਮਲ ਲੋਕਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਸੀ ਪਰ ਕੈਪਟਨ ਦੀ ਮਾੜੀ ਕਾਰਗੁਜ਼ਾਰੀ ਨਾਲ ਅੱਜ ਲੋਕ ਬਿਜਲੀ ਖੁਣੋਂ ਬੇਹਾਲ ਹੋਏ ਹਨ। ਉਨ੍ਹਾਂ ਦੀ ਆਪਣੀ ਸਰਕਾਰ ਵੇਲੇ ਤਾਂ ਬਿਜਲੀ ਸਰਪਲੱਸ ਸੀ। ਜਿਸ ਕਾਰਨ ਲੋਕਾਂ ਨੇ ਜਨਰੇਟਰ ਤੱਕ ਵੇਚ ਦਿੱਤੇ ਅਤੇ ਪੱਖੀਆਂ ਭੁੱਲ ਗਏ ਸਨ। ਕੈਪਟਨ ਸਰਕਾਰ ਵੱਲੋਂ ਲਗਾਏ ਜਾ ਰਹੇ ਕੱਟਾਂ ਕਾਰਨ ਅੱਜ ਫਿਰ ਤੋਂ ਪੱਖੀਆਂ ਯਾਦ ਕਰਵਾ ਦਿੱਤੀਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਥੋੜ੍ਹਾ ਸਮਾਂ ਵੇਟ ਕਰਨ ਦੀ ਗੱਲ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੁਰਜ਼ੋਰ ਬੇਨਤੀ ਕੀਤੀ ਕਿ ਤਾਂ ਜੋ ਲੋਕਾਂ ਨੂੰ ਬਿਜਲੀ ਸੰਕਟ ਨਾਲ ਜੂਝਣਾ ਨਾ ਪਵੇ।
ਇਹ ਵੀ ਪੜੋ: ਬਿਜਲੀ ਕੱਟਾਂ ਖਿਲਾਫ ਪ੍ਰਦਰਸ਼ਨ ਕਰਨ ਆਏ BJP ਆਗੂ ਕਿਸਾਨਾਂ ਨੇ ਭਜਾਏ