ਪੰਜਾਬ

punjab

ਤਨਖ਼ਾਹ ਨਾ ਮਿਲਣ ’ਤੇ ਸਫ਼ਾਈ ਕਰਮਚਾਰੀਆਂ ਨੇ ਲਾਇਆ ਧਰਨਾ

By

Published : Mar 12, 2021, 8:46 PM IST

ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਵੱਲੋਂ ਅਬੋਹਰ ਦੇ ਨਿਗਮ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ।

ਤਨਖ਼ਾਹ ਨਾ ਮਿਲਣ ’ਤੇ ਸਫ਼ਾਈ ਕਰਮਚਾਰੀਆਂ ਨੇ ਲਾਇਆ ਧਰਨਾ
ਤਨਖ਼ਾਹ ਨਾ ਮਿਲਣ ’ਤੇ ਸਫ਼ਾਈ ਕਰਮਚਾਰੀਆਂ ਨੇ ਲਾਇਆ ਧਰਨਾ

ਫਾਜ਼ਿਲਕਾ: ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਵੱਲੋਂ ਨਿਗਮ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ। ਇਸ ਧਰਨੇ ਵਿਚ ਮਹਿਲਾ ਸਫਾਈ ਕਰਮਚਾਰੀਆਂ ਨੇ ਵੀ ਲਿਆ ਹਿੱਸਾ ਅਤੇ ਜੰਮ ਕੇ ਪ੍ਰਸ਼ਾਸਨ ਦੇ ਵਿਰੁੱਧ ਕੀਤੀ ਨਾਅਰੇਬਾਜ਼ੀ।

ਇਸ ਮੌਕੇ ਸਫ਼ਾਈ ਕਰਮਚਾਰੀਆਂ ਦੇ ਪ੍ਰਧਾਨ ਅਤੇ ਮਹਿਲਾ ਕਰਮਚਾਰੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੀ। ਇਸ ਮਾਹੌਲ ਵਿੱਚ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਿਵੇਂ ਕਰ ਸਕਦੇ ਹਨ।

ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਨੂੰ ਮੰਗ ਕੀਤੀ ਕਿ ਉਨ੍ਹਾਂ ਦੀ ਤਨਖਾਹ ਛੇਤੀ ਤੋਂ ਛੇਤੀ ਦਿੱਤੀ ਜਾਵੇ ਕੱਚਿਆਂ ਨੂੰ ਪੱਕਿਆਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਜਟ ਵਿੱਚ ਜਿਹੜਾ ਪੇਅ ਕਮਿਸ਼ਨ ਦਾ ਐਲਾਨ ਕੀਤਾ ਗਿਆ ਉਹ ਵੀ ਜੁਲਾਈ ਵਿੱਚ ਕਿਹਾ ਗਿਆ ਹੈ, ਇਸ ਤੋਂ ਇਲਾਵਾ ਡੀਏ ਕਿਸ਼ਤ ਛੇਤੀ ਲਾਗੂ ਕੀਤੀ ਜਾਵੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਜੋ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ ਕੀਤੀ ਗਈ, ਜਿਸਦੀ ਉਹ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੇ ਹਨ।

ਇਹ ਵੀ ਪੜ੍ਹੋ: 14 ਸਾਲਾ ਨੌਜਵਾਨ ਨੇ ਸੰਘਰਸ਼ੀ ਕਿਸਾਨਾਂ ਲਈ ਤਿਆਰ ਕੀਤਾ ਪਾਵਰ ਬੈਂਕ

ABOUT THE AUTHOR

...view details