ਜ਼ਲਾਲਾਬਾਦ:ਅਧਿਆਪਕਾਂ ਨੂੰ ਲੈ ਕੇ ਜਲਾਲਾਬਾਦ ਤੋਂ ਤਰਨਤਾਰਨ ਦੇ ਪਿੰਡ ਵਲਟੋਹਾ ਜਾ ਰਹੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ 3 ਅਧਿਆਪਕ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮੌਸਮ ਖ਼ਰਾਬ ਹੋਣ ਕਾਰਨ ਗੱਡੀ ਉੱਤੇ ਅਚਾਨਕ ਸਫੈਦਾ ਡਿੱਗ ਪਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਹ ਅਧਿਆਪਕ ਜਲਾਲਾਬਾਦ ਤੋਂ ਰੋਜ਼ਾਨਾ ਦੀ ਤਰ੍ਹਾਂ ਬਲਾਕ ਖੇਮਕਰਨ ਦੇ ਵੱਖ-ਵੱਖ ਸਕੂਲਾਂ ਵਿਚ ਪੜ੍ਹਾਉਣ ਜਾ ਰਹੇ ਸਨ। ਇਸੇ ਦੌਰਾਨ ਅਧਿਆਪਕਾਂ ਨੂੰ ਲੈ ਕੇ ਆ ਰਹੀ ਟਰੈਕਸ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ । ਜ਼ਿਕਰਯੋਗ ਹੈ ਕਿ ਇਹਨੀ ਦਿਨੀਂ ਪੰਜਾਬ ਵਿਚ ਮੀਂਹ ਹਨੇਰੀ ਦਾ ਮੌਸਮ ਹੈ। ਜਿਸਦੇ ਚਲਦਿਆਂ ਰੁੱਖ ਡਿੱਗ ਰਹੇ ਹਨ ਇਸੇ ਤਰ੍ਹਾਂ ਹੀ ਫਿਰੋਜ਼ਪੁਰ ਜ਼ਿਲ੍ਹੇ 'ਚ ਮੇਨ ਸੜਕ ਉਤੇ ਸਵੇਰੇ ਗੱਡੀ ਉਪਰ ਮੌਸਮ ਦੀ ਖ਼ਰਾਬੀ ਕਾਰਨ ਇਕ ਵੱਡਾ ਸਫੈਦਾ ਡਿੱਗ ਪਿਆ। ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ, ਪਰ ਸਾਰੇ ਅਧਿਆਪਕ ਵਾਲ-ਵਾਲ ਬਚੇ। ਇਹਨਾਂ ਜ਼ਖਮੀਆਂ ਨੂੰ ਇਲਾਜ਼ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ :CM Yogashala : ਪੰਜਾਬ ਸਰਕਾਰ ਦਾ ਨਵਾਂ ਉਪਰਾਲਾ, ਲੋਕਾਂ ਦੀ ਤੰਦਰੁਸਤੀ ਲਈ ਖੋਲ੍ਹੀ ਗਈ 'ਸੀਐਮ ਦੀ ਯੋਗਸ਼ਾਲਾ'
ਪੁਲਿਸ ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ:ਇਸ ‘ਤੋਂ ਬਾਅਦ ਇਲਾਜ ਲਈ ਜ਼ਖਮੀ ਅਧਿਆਪਕਾਂ ਨੂੰ ਜਲਾਲਾਬਾਦ ਦੇ ਨੇੜਲੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਦਕਿ 2 ਅਧਿਆਪਕਾਂ ਨੂੰ ਜ਼ਿਆਦਾ ਸੱਟਾਂ ਲੱਗਣ ਕਾਰਨ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ। ਥਾਣਾ ਅਮੀਰਖਾਸ ਦੇ SHO ਚੰਦਰਸ਼ੇਖਰ ਨੇ ਦੱਸਿਆ ਕਿ ਉਕਤ ਕਰੂਜ਼ਰ ਵਿੱਚ ਕੁੱਲ 11 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 5 ਦੇ ਸੱਟਾਂ ਲੱਗੀਆਂ ਹਨ, 3 ਨੂੰ ਸਰਕਾਰੀ ਹਸਪਤਾਲ ਜਲਾਲਾਬਾਦ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ ਦੋ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।