ਫਾਜ਼ਿਲਕਾ:ਜ਼ਿਲ੍ਹਾ ਫਾਜ਼ਿਲਕਾ ਦੇ ਹਲਕਾ ਅਬੋਹਰ ਦੇ ਨਾਮਦੇਵ ਚੌਂਕ ਵਿੱਚ ਇੱਕ ਟਾਇਰਾਂ ਦੀ ਦੁਕਾਨ 'ਤੇ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਇਸ ਭਿਆਨਕ ਅੱਗ ਦੇ ਕਾਰਨ ਲੱਖਾਂ ਰੁਪਏ ਦੇ ਟਾਇਰ ਸੜ ਕੇ ਸੁਆਹ ਹੋ ਗਏ। ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।
ਟਾਇਰਾਂ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ - ਨਾਮਦੇਵ ਚੌਂਕ
ਅਬੋਹਰ ਦੇ ਨਾਮਦੇਵ ਚੌਂਕ ਵਿੱਚ ਇੱਕ ਟਾਇਰ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਉਧਰ ਟਾਇਰਾਂ ਦੀ ਦੁਕਾਨ ਤੇ ਲੱਗੀ ਇਸ ਭਿਆਨਕ ਅੱਗ ਨੂੰ ਲੈ ਕੇ ਦੁਕਾਨਦਾਰ ਨੇ ਦੱਸਿਆ ਕਿ ਜਦੋਂ ਉਹ ਦੁਕਾਨ ਖੋਲ੍ਹਣ ਸਵੇਰੇ ਆਏ ਤਾਂ ਉਹਨਾਂ ਨੇ ਦੁਕਾਨ ਖੋਲ੍ਹੀ ਦੁਕਾਨ ਦੇ ਪਿੱਛੇ ਵਾਲੇ ਹਿੱਸੇ ਵਿੱਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸੀ। ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਦੁਕਾਨ ਵਿੱਚ ਪਏ ਕੁੱਝ ਟਾਇਰਾਂ ਨੂੰ ਬਾਹਰ ਕੱਢਿਆ। ਅੱਗ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ। ਜਿੱਥੇ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਅੱਗ ਦੇ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ:- ਹਰਿਆਣਾ 'ਚ ਕਿਸਾਨਾਂ 'ਤੇ ਪੁਲਿਸ ਦੀ ਧੱਕੇਸ਼ਾਹੀ