ਫਾਜ਼ਿਲਕਾ:ਪਿੰਡ ਕਮਾਲਵਾਲਾ ਵਿੱਚ ਪਿਛਲੇ ਦਿਨੀਂ ਇੱਕ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੀੜਤ ਪਰਿਵਾਰ ਵੱਲੋਂ ਕਿਸਾਨ ਦੀ ਲਾਸ਼ ਸੜਕ ਤੇ ਰੱਖ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਤੇ ਮੁਲਜ਼ਮਾਂ ਖਿਲਾਫ਼ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਗਈ ਹੈ।
ਫ਼ਾਜ਼ਿਲਕਾ ਦੇ ਫਲਾਈ ਓਵਰ ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਤੇ ਹੋਰ ਲੋਕਾਂ ਦੇ ਵੱਲੋਂ ਕਿਸਾਨ ਦੀ ਲਾਸ਼ ਸੜਕ ‘ਤੇ ਰੱਖ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕ ਕਿਸਾਨ ਦੀ ਪਤਨੀ ਨੇ ਦੱਸਿਆ ਹੈ ਕਿ ਪਿਉ ਪੁੱਤ ਦੇ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਪਿਛਲੇ ਸਮੇਂ ਤੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਦੋਵੇਂ ਪਿਉ ਪੁੱਤ ਵੱਲੋਂ ਉਸਦੇ ਪਤੀ ਨੂੰ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿੱਤਾ ਸੀ। ਮ੍ਰਿਤਕ ਕਿਸਾਨ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਕਿਸਾਨ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।