ਅਬੋਹਰ: ਇੱਥੋਂ ਦੀ ਕ੍ਰਿਸ਼ਨਾ ਨਗਰੀ ਵਿੱਚ ਟਿਊਸ਼ਨ ਪੜ੍ਹ ਕੇ ਘਰ ਵਾਪਿਸ ਆ ਰਹੇ ਇੱਕ ਨੌਜਵਾਨ ਨੂੰ ਦੋ ਲੁਟੇਰਿਆਂ ਨੇ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਤੇ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਘਟਣਾ ਦੀ ਸੂਚਨਾ ਮਿਲਦੇ ਹੀ ਮੁਹੱਲੇ ਦੇ ਲੋਕ ਇਕੱਠੇ ਹੋ ਗਏ ਤੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਿਸ ਵੱਲੋਂ ਨਗਰ ਥਾਣਾ ਮੁਖੀ ਤੇ ਡੀਐਸਪੀ ਰਾਹੁਲ ਭਾਰਦਵਾਜ ਨੇ ਮੌਕੇ ਉੱਤੇ ਪਹੁੰਚ ਘਟਨਾ ਦਾ ਜਾਇਜ਼ਾ ਲਿਆ।
ਅਬੋਹਰ 'ਚ ਨੌਜਵਾਨ ਦੇ ਗੋਲੀ ਮਾਰ ਕੇ ਖੋਹਿਆ ਮੋਟਰਸਾਈਕਲ - ਗੋਲੀ ਮਾਰ ਕੇ ਖੋਹਿਆ ਮੋਟਰਸਾਈਕਲ
ਅਬੋਹਰ ਵਿੱਚ ਟਿਊਸ਼ਨ ਪੜ੍ਹ ਕੇ ਘਰ ਪਰਤ ਰਹੇ ਇੱਕ ਨੌਜਵਾਨ ਨੂੰ 2 ਲੁਟੇਰਿਆਂ ਨੇ ਗੋਲੀ ਮਾਰ ਕੇ ਮੋਟਰਸਾਈਕਲ ਖੋਹ ਲਿਆ ਤੇ ਮੌਕੇ ਤੋਂ ਫ਼ਰਾਰ ਹੋ ਗਏ।

ਜਾਣਕਾਰੀ ਅਨੁਸਾਰ ਅਭਿਨਵ ਜਿੰਦਲ ਟਿਊਸ਼ਨ ਪੜ੍ਹ ਕੇ ਮੋਟਰਸਾਈਕਲ ਤੇ ਆਪਣੇ ਘਰ ਵੱਲ ਵਾਪਸ ਆ ਰਿਹਾ ਸੀ ਕਿ ਰਸਤੇ ਵਿੱਚ ਉਸ ਨੂੰ ਦੋ ਨੌਜਵਾਨਾਂ ਨੇ ਘੇਰਾ ਪਾ ਲਿਆ ਤੇ ਉਸ ਦਾ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਕਤ ਦੋਨਾਂ ਜਣਿਆਂ ਨੇ ਉਸ ਦੇ ਗੋਲੀ ਮਾਰ ਦਿੱਤੀ ਤੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਗੋਲੀ ਨੌਜਵਾਨ ਦੇ ਮੂੰਹ ਤੇ ਲੱਗੀ। ਆਸਪਾਸ ਦੇ ਮੁਹੱਲੇ ਦੇ ਲੋਕਾਂ ਨੇ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਭਰਤੀ ਕਰਵਾਇਆ। ਜਿੱਥੋਂ ਉਸ ਨੂੰ ਬਿਹਤਰ ਇਲਾਜ ਲਈ ਬਠਿੰਡਾ ਰੈਫਰ ਕਰ ਦਿੱਤਾ ਗਿਆ।
ਇਸ ਮਾਮਲੇ 'ਚ ਥਾਣਾ ਅਬੋਹਰ ਦੇ ਥਾਣਾ ਮੁਖੀ ਵਜ਼ੀਰ ਚੰਦ ਨੇ ਦਾਅਵਾ ਕੀਤਾ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ । ਪੁਲਿਸ ਵੱਲੋਂ ਸੀ ਸੀ ਟੀ ਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਪੜਤਾਲ ਜਾਰੀ ਹੈ।