ਫਾਜ਼ਿਲਕਾ: ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕੀਤੀ ਗਈ ਸਖ਼ਤੀ ਦੇ ਬਾਵਜੂਦ ਵੀ ਪੰਜਾਬ ਵਿੱਚੋਂ ਨਸ਼ਾ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ ਅਤੇ ਪਹਿਲਾਂ ਦੀ ਤਰ੍ਹਾਂ ਹੀ ਨਸ਼ੇ ਦੀ ਤਸਕਰੀ ਲਗਾਤਾਰ ਜਾਰੀ ਹੈ ਅਤੇ ਨਸ਼ਾ ਤਸਕਰਾਂ ਵੱਲੋਂ ਦੂਜੇ ਸੂਬਿਆਂ ਤੋਂ ਨਸ਼ਾ ਲਿਆ ਕੇ ਪੰਜਾਬ ਵਿਚ ਸਪਲਾਈ ਕੀਤੀ ਜਾ ਰਹੀ ਹੈ। ਅਜਿਹੇ ਹੀ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ।
ਤਿੰਨ ਤਸਕਰਾਂ ਨੂੰ ਅਫੀਮ ਅਤੇ ਡਰੱਗ ਮਨੀ ਸਣੇ ਕੀਤਾ ਕਾਬੂ ਨਸ਼ਾ ਤਸਕਰ ਕਾਬੂ:ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਰਾਜਸਥਾਨ ਤੋਂ ਅਫੀਮ ਲਿਆ ਕੇ ਪੰਜਾਬ ਚ ਸਪਲਾਈ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕੀਤਾ ਹੈ। ਨਾਲ ਹੀ ਕਾਬੂ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ ਤਿੰਨ ਕਿਲੋ ਅਫੀਮ ਅਤੇ ਡੇਢ ਲੱਖ ਰੁਪਏ ਡਰੱਗ ਮਨੀ ਦੇ ਨਾਲ ਕਾਬੂ ਕੀਤਾ ਹੈ।
ਪੁਲਿਸ ਵੱਲੋਂ ਸਰਹੱਦ ਨੇੜੇ ਕੀਤੀ ਗਈ ਸੀ ਨਾਕੇਬੰਦੀ: ਪੁਲਿਸ ਵਲੋਂ ਕੀਤੀ ਗਈ ਇਸ ਬਰਾਮਦਗੀ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀਡੀ ਅਜੇ ਰਾਜ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਵੱਲੋਂ ਨਾਕੇਬੰਦੀ ਦੌਰਾਨ ਪੰਜਾਬ ਰਾਜਸਥਾਨ ਦੀ ਸਰਹੱਦ ਦੇ ਨੇੜੇ ਹਨੂੰਮਾਨਗੜ੍ਹ ਤੋਂ ਆ ਰਹੀ ਇਕ ਬਰੇਜ਼ਾ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਪੁਲਿਸ ਨੇ ਕਾਰ ਸਵਾਰ ਤਿੰਨ ਨਸ਼ਾ ਤਸਕਰਾਂ ਤੋਂ ਸਾਢੇ ਤਿੰਨ ਕਿਲੋ ਅਫੀਮ ਅਤੇ ਡੇਢ ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।
ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ:ਫਿਲਹਾਲ ਪੁਲਿਸ ਨੇ ਤਿੰਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀਐਸਪੀਡੀ ਅਜੇ ਰਾਜ ਸਿੰਘ ਨੇ ਅੱਗੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।
ਇਹ ਵੀ ਪੜੋ:ਲੁਧਿਆਣਾ ਦੇ ਰੇਲਵੇ ਸਟੇਸ਼ਨ ’ਤੇ ਹੰਗਾਮਾ, ਮਜ਼ਦੂਰ ਯੂਨੀਅਨ ਦੇ ਮੈਂਬਰਾਂ ਨੇ ਰੋਕੀ ਰੇਲ