ਫ਼ਾਜ਼ਿਲਕਾ: ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾਂ ਨੇ ਪਿੰਡ ਕੇਰੀਆਂ ਵਿਖੇ ਚੱਲ ਰਹੀ ਨਾਜਾਇਜ਼ ਮਾਈਨਿੰਗ 'ਤੇ ਪੁਲਿਸ ਮਹਿਕਮੇ ਨੂੰ ਨਾਲ ਲੈ ਕੇ ਛਾਪੇਮਾਰੀ ਕੀਤੀ। ਨਾਜਾਇਜ਼ ਮਾਈਨਿੰਗ ਕਰਦਿਆਂ ਇਕ ਟਰੈਕਟਰ ਟਰਾਲੀ ਚਾਲਕ ਨੂੰ ਮੌਕੇ 'ਤੇ ਕਾਬੂ ਕੀਤਾ, ਬਾਕੀ ਆਰੋਪੀ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਮੌਕੇ ਤੋਂ ਫਰਾਰ ਹੋ ਗਏ।
ਪੰਜਾਬ ਸਰਕਾਰ ਦੇ ਵੱਲੋਂ ਸੂਬੇ ਭਰ 'ਚ ਜਿੱਥੇ ਨਾਜਾਇਜ਼ ਤੌਰ 'ਤੇ ਚੱਲ ਰਹੀ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਖਿਲਾਫ਼ ਸ਼ਿਕੰਜਾ ਕੱਸਿਆ ਹੋਇਆ ਹੈ। ਉੱਥੇ ਹੀ ਫ਼ਾਜ਼ਿਲਕਾ ਤੋਂ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾਂ ਵੱਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਲੋਕਾਂ ਉੱਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਫ਼ਾਜ਼ਿਲਕਾ 'ਚ ਨਾਜਾਇਜ਼ ਮਾਇਨਿੰਗ ਤੇ ਕੱਸਿਆ ਸਕੰਜ਼ਾ , ਕਹੀਆਂ ਬੱਠਲ ਛੱਡ ਭੱਜੇ ਲੋਕ ਇਸੇ ਦੇ ਤਹਿਤ ਹੀ ਬੀਤੀ ਰਾਤ ਵੀ ਵਿਧਾਇਕ ਨਰਿੰਦਰਪਾਲ ਸਿੰਘ ਸਵਨਾਂ ਦੇ ਵੱਲੋਂ ਪਿੰਡ ਕੇਰੀਆਂ ਦੇ ਸੇਮ ਨਾਲੇ ਦੇ ਵਿਚੋਂ ਨਾਜਾਇਜ਼ ਤੌਰ 'ਤੇ ਕੀਤੀ ਜਾ ਰਹੀ ਮਾਈਨਿੰਗ ਦੀ ਮਿਲੀ ਸੂਚਨਾ 'ਤੇ ਥਾਣਾ ਖੂਈਖੇੜਾ ਦੀ ਪੁਲਿਸ ਨੂੰ ਨਾਲ ਲੈ ਕੇ ਮੌਕੇ 'ਤੇ ਛਾਪੇਮਾਰੀ ਕੀਤੀ ਗਈ ਜਿੱਥੇ ਨਾਜਾਇਜ਼ ਮਾਈਨਿੰਗ ਕਰਦਿਆਂ ਇਕ ਟਰੈਕਟਰ ਟਰਾਲੀ ਚਾਲਕ ਨੂੰ ਮੌਕੇ ਤੇ ਕਾਬੂ ਕੀਤਾ ਗਿਆ।
ਜਿੱਥੇ ਕੀਤੀ ਗਈ ਛਾਪੇਮਾਰੀ ਸਬੰਧੀ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਨੂੰ ਬੰਦ ਕਰਨ ਦੇ ਲਈ ਲੋਕਾਂ ਨਾਲ ਗਾਰੰਟੀ ਕੀਤੀ ਗਈ ਸੀ ਜਿਸ ਦੇ ਚੱਲਦਿਆਂ ਪੁਲਿਸ ਵੱਲੋਂ ਪਹਿਲਾਂ ਵੀ ਨਾਜਾਇਜ਼ ਮਾਈਨਿੰਗ ਕਰਦਿਆਂ ਕਰਨ ਵਾਲੇ ਲੋਕਾਂ ਉਤੇ ਕਾਰਵਾਈ ਕੀਤੀ ਗਈ ਹੈ ਅਤੇ ਅੱਜ ਵੀ ਮਿਲੀ ਸੂਚਨਾ 'ਤੇ ਇਕ ਟਰੈਕਟਰ ਟਰਾਲੀ ਚਾਲਕ ਨੂੰ ਮੌਕੇ 'ਤੇ ਕਾਬੂ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਇਲਾਕੇ 'ਚ ਨਾਜਾਇਜ਼ ਮਾਈਨਿੰਗ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਏਗਾ।
ਉਥੇ ਹੀ ਮੌਕੇ ਤੇ ਮੌਜੂਦ ਥਾਣਾ ਖੂਈਖੇੜਾ ਦੇ ਡਿਊਟੀ ਅਫ਼ਸਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲਣ 'ਤੇ ਪਿੰਡ ਕੇਰੀਆਂ ਦੇ ਸੇਮ ਨਾਲੇ ਦੇ ਉੱਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਨਾਜਾਇਜ਼ ਮਾਈਨਿੰਗ ਕਰਦਿਆਂ ਇਕ ਟਰੈਕਟਰ ਟਰਾਲੀ ਅਤੇ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਰੇਤ ਦੀ ਟਰਾਲੀ ਭਰ ਰਹੀ ਲੇਬਰ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਮੌਕੇ ਤੋਂ ਫ਼ਰਾਰ ਹੋ ਗਈ ਜਿਨ੍ਹਾਂ ਦੇ ਬੱਠਲ ਅਤੇ ਕਹੀਆਂ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਕਾਬੂ ਕੀਤੇ ਗਏ ਵਿਅਕਤੀ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਏਗੀ।
ਇਹ ਵੀ ਪੜ੍ਹੋ:-ਪ੍ਰਤਾਪ ਬਾਜਵਾ ਦਾ CM ਮਾਨ ’ਤੇ ਵਾਰ, ਕਿਹਾ- 'ਆਮ ਆਦਮੀ ਪਾਰਟੀ ਆਰਐਸਐਸ ਦੀ ਬੀ ਟੀਮ'