ਫਾਜ਼ਿਲਕਾ: ਜਿਲ੍ਹਾ ਫਾਜ਼ਿਲਕਾ ਦੇ ਪਿੰਡ ਮਹਾਲਮ(Mahalam village of Fazilka) 'ਚ ਪੰਜਾਬ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਰੇਡ ਦੌਰਾਨ 3500 ਲੀਟਰ ਲਾਹਣ ਬਰਾਮਦ ਕੀਤੀ ਗਈ। ਉਥੇ ਹੀ ਦੋ ਸ਼ਰਾਬ ਤਸਕਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਹਰੇਕ ਵਾਰ ਰੇਡ ਦੇ ਦੌਰਾਨ ਸ਼ਰਾਬ ਤਸਕਰ ਫ਼ਰਾਰ ਹੋਣ ਵਿਚ ਕਾਮਯਾਬ ਹੋ ਜਾਂਦੇ ਸੀ ਪਰ ਇਸ ਵਾਰ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ 2 ਸ਼ਰਾਬ ਤਸਕਰਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਜਿਨ੍ਹਾਂ ਕੋਲੋਂ ਸ਼ਰਾਬ ਬਣਾਉਣ ਦਾ ਸਾਮਾਨ ਵੀ ਬਰਾਮਦ ਹੋਇਆ।