ਪੰਜਾਬ

punjab

ETV Bharat / state

ਪਾਣੀ ਦੀ ਵਾਰੀ ਨੂੰ ਲੈ ਕੇ ਚੱਲੀਆਂ ਕਹੀਆਂ, ਦੋ ਵਿਅਕਤੀ ਗੰਭੀਰ ਜ਼ਖ਼ਮੀ - ਪਰਿਵਾਰਕ ਮੈਂਬਰਾਂ ਨੂੰ ਗੰਭੀਰ ਸੱਟਾਂ

ਪੀੜ੍ਹਤ ਨੇ ਦੱਸਿਆ ਕਿ ਜਦੋਂ ਉਨ੍ਹਾਂ ਦਾ ਰਿਸ਼ਤੇਦਾਰ ਹਸਪਤਾਲ ਤੋਂ ਰੋਟੀ ਦੇ ਕੇ ਵਾਪਸ ਜਾ ਰਿਹਾ ਸੀ ਤਾਂ ਉਕਤ ਮੁਲਜ਼ਮਾਂ ਵਲੋਂ ਆਪਣੇ ਰਿਸ਼ਤੇਦਾਰਾਂ ਨਾਲ ਮਿਲ ਕੇ ਉਸਦੀ ਕੁੱਟਮਾਰ ਕੀਤੀ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਇਸ ਦੇ ਨਾਲ ਹੀ ਪੀੜ੍ਹਤ ਪਰਿਵਾਰ ਨੇ ਦੱਸਿਆ ਕਿ ਝਗੜੇ ਦੌਰਾਨ ਉਨ੍ਹਾਂ ਦੇ ਦੋ ਪਰਿਵਾਰਕ ਮੈਂਬਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਫਰੀਦਕੋਟ ਹਸਪਤਾਲ ਰੈਫਰ ਕਰਨਾ ਪਿਆ।

ਪਾਣੀ ਦੀ ਵਾਰੀ ਨੂੰ ਲੈ ਕੇ ਚੱਲੀਆਂ ਕਹੀਆਂ, ਦੋ ਵਿਅਕਤੀ ਗੰਭੀਰ ਜ਼ਖ਼ਮੀ
ਪਾਣੀ ਦੀ ਵਾਰੀ ਨੂੰ ਲੈ ਕੇ ਚੱਲੀਆਂ ਕਹੀਆਂ, ਦੋ ਵਿਅਕਤੀ ਗੰਭੀਰ ਜ਼ਖ਼ਮੀ

By

Published : Jun 13, 2021, 1:47 PM IST

ਫਾਜ਼ਿਲਜਕਾ: ਜ਼ਿਲ੍ਹਾ ਫ਼ਾਜ਼ਿਲਕਾ ਦੀ ਸਬ ਡਿਵੀਜ਼ਨ ਅਬੋਹਰ ਦੇ ਅਧੀਨ ਪੈਂਦੇ ਪਿੰਡ ਮੋਜਗੜ੍ਹ ਵਿੱਚ ਪਾਣੀ ਦੀ ਵਾਰੀ ਨੂੰ ਲੈ ਕੇ ਵਿਵਾਦ ਖਵਾ ਹੋ ਗਿਆ। ਇਹ ਵਿਵਾਦ ਇਸ ਕਦਰ ਵਧ ਗਿਆ ਕਿ ਇੱਕ ਦੂਜੇ ਦੀ ਜਾਨ ਲੈਣ ਦੀ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਇਸ ਝਗੜੇ ਦਰਮਿਆਨ ਜ਼ਖ਼ਮੀ ਹੋਏ ਪੀੜ੍ਹਤ ਨੇ ਦੱਸਿਆ ਕਿ ਪਾਣੀ ਦੀ ਵਾਰੀ ਨੂੰ ਲੈ ਕੇ ਦੋਸ਼ੀਆਂ ਵੱਲੋਂ ਉਨ੍ਹਾਂ ਦੇ ਤਾਏ ਨੂੰ ਸੱਟਾਂ ਮਾਰੀਆਂ ਗਈਆਂ, ਜਿਸ ਦੀ ਗੰਭੀਰ ਹਾਲਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਪਾਣੀ ਦੀ ਵਾਰੀ ਨੂੰ ਲੈ ਕੇ ਚੱਲੀਆਂ ਕਹੀਆਂ, ਦੋ ਵਿਅਕਤੀ ਗੰਭੀਰ ਜ਼ਖ਼ਮੀ

ਇਸ ਦੇ ਨਾਲ ਹੀ ਪੀੜ੍ਹਤ ਨੇ ਦੱਸਿਆ ਕਿ ਜਦੋਂ ਉਨ੍ਹਾਂ ਦਾ ਰਿਸ਼ਤੇਦਾਰ ਹਸਪਤਾਲ ਤੋਂ ਰੋਟੀ ਦੇ ਕੇ ਵਾਪਸ ਜਾ ਰਿਹਾ ਸੀ ਤਾਂ ਉਕਤ ਮੁਲਜ਼ਮਾਂ ਵਲੋਂ ਆਪਣੇ ਰਿਸ਼ਤੇਦਾਰਾਂ ਨਾਲ ਮਿਲ ਕੇ ਉਸਦੀ ਕੁੱਟਮਾਰ ਕੀਤੀ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਇਸ ਦੇ ਨਾਲ ਹੀ ਪੀੜ੍ਹਤ ਪਰਿਵਾਰ ਨੇ ਦੱਸਿਆ ਕਿ ਝਗੜੇ ਦੌਰਾਨ ਉਨ੍ਹਾਂ ਦੇ ਦੋ ਪਰਿਵਾਰਕ ਮੈਂਬਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਫਰੀਦਕੋਟ ਹਸਪਤਾਲ ਰੈਫਰ ਕਰਨਾ ਪਿਆ।

ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਨੂੰ ਐੱਮ.ਐੱਲ.ਆਰ ਪ੍ਰਾਪਤ ਹੋਈ ਹੈ। ਪੁਲਿਸ ਦਾ ਕਹਿਣਾ ਕਿ ਪੀੜ੍ਹਤਾਂ ਦੇ ਬਿਆਨ ਕਲਮਬਧ ਕੀਤੇ ਜਾਣਗੇ। ਪੁਲਿਸ ਦਾ ਕਹਿਣਾ ਕਿ ਬਿਆਨਾਂ ਤੋਂ ਬਾਅਦ ਹੀ ਕਾਰਵਾਈ ਅਮਲ 'ਚ ਲਿਆਉਂਦੀ ਜਾਵੇਗੀ।

ਇਹ ਵੀ ਪੜ੍ਹੋ:ਕਬੱਡੀ ਕੋਚ ਕਤਲ ਮਾਮਲੇ 'ਚ ਮੁਲਜ਼ਮਾਂ ਨੇ LIVE ਹੋ ਰੱਖਿਆ ਆਪਣਾ ਪੱਖ

ABOUT THE AUTHOR

...view details