ਪੰਜਾਬ

punjab

ETV Bharat / state

ਫਾਜ਼ਿਲਕਾ 'ਚ ਅਣਪਛਾਤੇ ਲੋਕਾਂ ਨੇ ਮੋਟਰਸਾਈਕਲ ਸਵਾਰ ਵਿਅਕਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ - ਸਿਵਲ ਹਸਪਤਾਲ ਫਾਜ਼ਿਲਕਾ

ਫਾਜ਼ਿਲਕਾ ਦੇ ਪਿੰਡ ਲਾਧੂਕਾ ਵਿੱਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਹੈ। ਇਥੇ ਕੁੱਝ ਅਣਪਛਾਤੇ ਲੋਕਾਂ ਨੇ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੇ ਪਰਿਵਾਰ ਨੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਕਤਲ ਮਾਮਲੇ ਦੀ ਜਾਂਚ ਜਾਰੀ ਹੈ।

ਵਿਅਕਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਵਿਅਕਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

By

Published : Oct 29, 2020, 5:33 PM IST

ਫਾਜ਼ਿਲਕਾ : ਜ਼ਿਲ੍ਹੇ ਦੇ ਪਿੰਡ ਲਾਧੂਕਾ 'ਚ ਇੱਕ ਵੱਡੀ ਵਾਰਦਾਤ ਹੋਣ ਦੀ ਖ਼ਬਰ ਹੈ। ਇਥੇ ਕੁੱਝ ਅਣਪਛਾਤੇ ਲੋਕਾਂ ਨੇ ਰਾਹ ਜਾਂਦੇ ਮੋਟਰਸਾਈਕਲ ਸਵਾਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈ ਲਈ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।

ਮ੍ਰਿਤਕ ਦੀ ਪਛਾਣ ਰਸ਼ਪਾਲ ਸਿੰਘ, ਵਸਨੀਕ ਪਿੰਡ ਮੁਹੰਮਦੇ ਵਾਲਾ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਇਸ ਵਾਰਦਾਤ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਸ਼ਪਾਲ ਸਿੰਘ ਟ੍ਰੈਕਟਰ ਟਰਾਲੀ ਚਲਾਉਂਦਾ ਸੀ। ਉਸ ਦਾ ਕਿਸੇ ਨਾਲ ਕੋਈ ਝਗੜਾ, ਰੰਜਿਸ਼ ਜਾਂ ਪੈਸੇ ਦਾ ਲੈਣ-ਦੇਣ ਨਹੀਂ ਹੈ ਤੇ ਨਾਂ ਕਿਸੇ ਨਾਲ ਕੋਈ ਦੁਸ਼ਮਨੀ ਹੈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਰਸ਼ਪਾਲ ਸ਼ੈਲਰ ਤੋਂ ਆਪਣੇ ਮੋਟਰਸਾਈਕਲ 'ਤੇ ਘਰ ਵੱਲ ਪਰਤ ਰਿਹਾ ਸੀ ਤਾਂ ਰਸਤੇ 'ਚ ਕੁੱਝ ਅਣਪਛਾਤੇ ਲੋਕਾਂ ਨੇ ਉਸ ਦਾ ਕਤਲ ਕਰ ਦਿੱਤਾ।

ਵਿਅਕਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਇਸ ਮਾਮਲੇ ਦੀ ਜਾਂਚ ਕਰ ਰਹੇ ਫਾਜ਼ਿਲਕਾ ਦੇ ਸਾਊਡ ਡਵੀਜ਼ਨ ਦੇ ਡੀਐਸਪੀ ਜਸਬੀਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਗਈ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਾਜ਼ਿਲਕਾ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਕਤਲ ਮਾਮਲੇ ਦੀ ਜਾਂਚ ਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਜਿਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੁਲੀਸ ਵੱਲੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪੁਲੀਸ ਦੀ ਟੀਮ ਵੱਲੋਂ ਮੌਕਾ ਏ ਵਾਰਦਾਤ ਉੱਤੇ ਪਹੁੰਚ ਕੇ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ।

ABOUT THE AUTHOR

...view details