ਪੰਜਾਬ

punjab

ETV Bharat / state

ਮਜ਼ਦੂਰਾਂ ਨੇ ਦਿੱਤੀ ਸਰਕਾਰ ਨੂੰ ਚੇਤਾਵਨੀ, ਕਿਹਾ ਮੰਗਾਂ ਨਾ ਮੰਨਣ 'ਤੇ ਨਤੀਜਾ ਭੁਗਤਣ ਲਈ ਤਿਆਰ ਰਹੇ ਸਰਕਾਰ - fazilka news

ਫ਼ਾਜ਼ਿਲਕਾ ਵਿੱਚ ਪੱਲੇਦਾਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਇੱਕ ਗੈਟ ਰੈਲੀ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਜ਼ਦੂਰਾਂ ਨੇ ਮੁੱਖ ਮੰਤਰੀ ਦੇ ਨਾਂਅ ਇੱਕ ਮੰਗ ਪੱਤਰ ਫ਼ਾਜਿਲਕਾ ਦੇ ਡੀ.ਸੀ ਨੂੰ ਮੰਗ ਪੱਤਰ ਸੌਂਪਿਆ।

Workers warn government, do not obey demands, government is ready to suffer consequences
ਫੋਟੋ

By

Published : Feb 18, 2020, 6:47 PM IST

ਫ਼ਾਜਿਲਕਾ : ਪੱਲੇਦਾਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਇੱਕ ਗੈਟ ਰੈਲੀ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਜ਼ਦੂਰਾਂ ਨੇ ਮੁੱਖ ਮੰਤਰੀ ਦੇ ਨਾਂਅ ਇੱਕ ਮੰਗ ਪੱਤਰ ਡੀ.ਸੀ. ਨੂੰ ਦਿੱਤਾ।

ਰੈਲੀ ਨੂੰ ਸੰਬੋਧਨ ਕਰਦੇ ਹੋਏ ਮਜ਼ਦੂਰ ਆਗੂ ਬਖ਼ਤਾਵਰ ਸਿੰਘ ਨੇ ਕਿਹਾ ਕਿ ਸਰਕਾਰ ਮਜ਼ਦੂਰਾਂ ਨਾਲ ਲੰਮੇ ਸਮੇਂ ਤੋਂ ਧੱਕਾ ਕਰਦੀ ਆ ਰਹੀ ਹੈ। ਸਰਕਾਰ ਵੱਲੋਂ ਉਨ੍ਹਾਂ ਦੇ ਪਿਛਲੇ ਕੀਤੇ ਕੰਮ ਦੀ ਬਕਾਇਆ ਰਕਮ ਹਾਲੇ ਤੱਕ ਅਦਾ ਨਹੀਂ ਕੀਤੀ ਗਈ। ਇਸ ਕਾਰਨ ਉਨ੍ਹਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਜ਼ਦੂਰਾਂ ਨੇ ਦਿੱਤੀ ਸਰਕਾਰ ਨੂੰ ਚੇਤਾਵਨੀ,ਕਿਹਾ ਮੰਗਾਂ ਨਾ ਮੰਨੀਆਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੇ ਸਰਕਾਰ

ਇਹ ਵੀ ਪੜ੍ਹੋ :ਪਰਗਟ ਸਿੰਘ ਨੇ ਕੈਪਟਨ ਸਰਕਾਰ ਨੂੰ ਚਿੱਠੀ ਲਿਖ ਯਾਦ ਕਰਵਾਏ ਵਾਅਦੇ

ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜੋ ਨਵੀਂ ਨੀਤੀ ਲੈ ਕੇ ਆ ਰਹੀ ਹੈ, ਉਸ ਵਿੱਚ ਮਜ਼ਦੂਰਾਂ ਦੇ ਹੱਕ ਸੁਰੱਖਿਅਤ ਰੱਖੇ ਜਾਣ। ਜੇਕਰ ਸਰਕਾਰ ਮਜ਼ਦੂਰਾਂ ਦੀਆਂ ਇਨ੍ਹਾਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਮਜ਼ਦੂਰਾਂ ਵੱਲੋਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਮਜ਼ਦੂਰ ਆਗੂ ਜੰਗੀਰ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਦੀ ਕੀਤੀ ਮਹਿਨਤ ਦਾ ਮੁੱਲ ਹਾਲੇ ਤੱਕ ਸਰਕਾਰ ਨੇ ਅਦਾ ਨਹੀ ਕੀਤਾ ਤੇ ਸਰਕਾਰ ਮਜ਼ਦੂਰ ਵਿਰੋਧੀਆਂ ਨੀਤੀ ਬਣਾ ਰਹੀ ਹੈ। ਇਸ ਨਾਲ ਪੱਲੇਦਾਰ ਮਜ਼ਦੂਰਾਂ ਦੀ ਜ਼ਿੰਦਗੀ ਬਦਤਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਦਾ ਹੱਲ ਤੁਰੰਤ ਨਾ ਕੀਤਾ ਤਾਂ ਉਨ੍ਹਾਂ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

ABOUT THE AUTHOR

...view details