ਪੰਜਾਬ

punjab

ETV Bharat / state

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜ਼ਵਾਨ ਦੀ ਮੌਤ - ਨੌਜ਼ਵਾਨ ਦੀ ਮੌਤ

ਫ਼ਾਜ਼ਿਲਕਾ ਵਿੱਚ ਇੱਕ ਕਾਰ ਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਵਾਰਾ ਪਸ਼ੂਆਂ ਦਾ ਝੂੰਡ ਆਉਣ ਦੇ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਤੋਂ ਬਾਅਦ ਉਸਦਾ ਮੋਟਰਸਾਈਕਲ ਰੋਡ 'ਤੇ ਆ ਰਹੀ ਕਾਰ ਦੇ ਨਾਲ ਜਾ ਟਕਰਾਇਆ ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ।

ਤਸਵੀਰ
ਤਸਵੀਰ

By

Published : Dec 5, 2020, 5:19 PM IST

ਫ਼ਾਜ਼ਿਲਕਾ: ਇੱਥੋਂ ਦੇ ਇੱਕ ਨੌਜ਼ਵਾਨ ਦੀ ਦਰਦਨਾਕ ਸੜਕ ਹਾਦਸੇ 'ਚ ਮੌਤ ਗਈ। ਜਾਣਕਾਰੀ ਅਨੁਸਾਰ ਜਲਾਲਾਬਾਦ ਦੇ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਪੈਂਦੇ ਪਿੰਡ ਬੱਗੇ ਕੇ ਮੋੜ ਨੇੜੇ ਕਾਰ ਤੇ ਮੋਟਰਸਾਈਕਲ ਦਰਮਿਆਨ ਇੱਕ ਟੱਕਰ ਹੋਈ ਜਿਸ ਵਿੱਚ ਸੁਖਚੈਨ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪੁੰਨਾ ਵਾਲੀ ਦੀ ਮੌਤ ਹੋ ਗਈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਵਾਰਾ ਪਸ਼ੂਆਂ ਦਾ ਝੂੰਡ ਆਉਣ ਦੇ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਤੋਂ ਬਾਅਦ ਉਸਦਾ ਮੋਟਰਸਾਈਕਲ ਰੋਡ 'ਤੇ ਆ ਰਹੀ ਕਾਰ ਦੇ ਨਾਲ ਜਾ ਟਕਰਾਇਆ ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ।

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜ਼ਵਾਨ ਦੀ ਮੌਤ

ਉਨ੍ਹਾਂ ਦੱਸਿਆ ਕਿ ਸੁਖਚੈਨ ਸਿੰਘ ਹਰ ਰੋਜ਼ ਮਿਹਨਤ ਮਜ਼ਦੂਰੀ ਦਾ ਕੰਮ ਕਰਨ ਲਈ ਜਲਾਲਾਬਾਦ ਜਾਂਦਾ ਸੀ ਤੇ ਜਦੋਂ ਸਵੇਰ ਸਮੇਂ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਲਾਲਾਬਾਦ ਨੂੰ ਆ ਰਿਹਾ ਸੀ ਤਾਂ ਉਸਦੀ ਦਰਦਨਾਕ ਸੜਕ ਹਾਦਸੇ 'ਚ ਮੌਤ ਹੋ ਗਈ।

ਸੜਕ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕ ਦੇ ਰਿਸਤੇਦਾਰਾਂ ਨੇ ਪੰਜਾਬ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕਰਦਿਆਂ ਦੱਸਿਆ ਕਿ ਉਸ ਦੇ ਘਰ ਦਾ ਸਾਰਾ ਖਰਚਾ ਮ੍ਰਿਤਕ ਦੇ ਸਿਰ ਤੋਂ ਚੱਲਦਾ ਸੀ ਤੇ ਹੁਣ ਕਮਾਉਣ ਵਾਲਾ ਕੋਈ ਵੀ ਨਹੀਂ ਰਿਹਾ।

ਜਾਂਚ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਤੋਂ ਲਾਸ਼ ਦਾ ਪੋਸਟਮਾਰਟ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ ।

ABOUT THE AUTHOR

...view details