ਅਬੋਹਰ: ਦਿਨ ਪਰ ਦਿਨ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਅਬੋਹਰ 'ਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤਿੰਦਰਪਾਲ ਸਿੰਘ ਵੱਲੋਂ ਆਪਣੇ ਵਰਕਰਾਂ ਨਾਲ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਕਾਂਗਰਸੀ ਆਗੂਆਂ ਦਾ ਕਹਿਣਾ ਕਿ ਰੋਜ਼ਾਨਾ ਵੱਧ ਰਹੀ ਮਹਿੰਗਾਈ ਦੀ ਮਾਰ ਹਰ ਵਰਗ 'ਤੇ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜਲ ਅਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ ਆਮ ਆਦਮੀ ਤੋਂ ਦੂਰ ਹੁੰਦੀਆਂ ਜਾ ਰਹੀਆਂ ਹਨ।
ਉਨ੍ਹਾਂ ਦਾ ਕਹਿਣਾ ਕਿ ਵੱਧ ਰਹੀ ਮਹਿੰਗਾਈ ਕਾਰਨ ਆਮ ਆਦਮੀ ਦੀ ਜੇਬ 'ਤੇ ਅਸਰ ਪੈ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਨੂੰ ਚਲਾਉਣ ਲਈ ਹਰ ਪਾਸਿਓ ਫੇਲ੍ਹ ਹੋਈ ਹੈ ਤੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਅਜਿਹੀ ਸਰਕਾਰ ਨੂੰ ਸੱਤਾ 'ਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਵੱਧ ਰਹੀ ਮਹਿੰਗਾਈ 'ਤੇ ਕਾਬੂ ਨਹੀਂ ਪਾ ਸਕਦੀ ਤਾਂ ਉਸਨੂੰ ਸੱਤਾ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ:4 ਕਿੱਲੋ ਹੈਰੋਇਨ ਤੇ 37 ਲੱਖ ਡਰੱਗ ਮਨੀ ਸਮੇਤ 3 ਕਾਬੂ