ਫ਼ਿਰੋਜ਼ਪੁਰ: 151 ਨਵ-ਜੰਮੀਆਂ ਬੱਚੀਆਂ ਦੇ ਸਨਮਾਨ 'ਚ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ਉੱਤੇ ਧੀਆਂ ਦੀ ਲੋਹੜੀ ਦਾ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ 'ਚ ਡਿਪਟੀ ਕਮਿਸ਼ਨਰ ਚੰਦਨ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ 'ਚ ਕੁੜੀਆਂ ਤੇ ਸੈਲਫ ਹੈਲਪ ਗਰੁੱਪ 'ਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ।
ਸੀਡੀਪੀਓ ਰਤਨਦੀਪ ਕੌਰ ਨੇ ਦੱਸਿਆ ਕਿ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤੇ ਪੋਸ਼ਨ ਅਭਿਆਨ ਦੇ ਤਹਿਤ ਇਹ ਸਮਾਗਮ ਕਰਵਾਇਆ ਗਿਆ। ਇਸ ਸਮਗਾਮ 'ਚ ਵੱਖ-ਵੱਖ ਤਰ੍ਹਾਂ ਦੀ ਪ੍ਰਦਰਸ਼ਨੀ ਲਗਾਈ ਗਈ। ਉਨ੍ਹਾਂ ਨੇ ਕਿਹਾ ਕਿ 151 ਕੁੜੀਆਂ ਦੀ ਲੋਹੜੀ ਪਾ ਕੇ ਕੁੜੀਆਂ ਨੂੰ ਸਨਮਾਨਿਤ ਕੀਤਾ। ਇਸ ਦੇ ਨਾਲ ਹੀ 5 ਇਸ ਤਰ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਦੀ ਇਕੋ ਇੱਕ ਕੁੜੀ ਹੈ।
ਇਸ ਪ੍ਰੋਗਰਾਮ 'ਚ ਡਿਪਟੀ ਕਮਿਸ਼ਨਰ ਚੰਦਰ ਜੈਨ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਸੈਟਰਾਂ 'ਚ ਸੈਲਫ ਹੈਲਪ ਗਰੁੱਪ ਬਣਾਏ ਜਾਣਗੇ, ਜਿਥੇ ਉਨ੍ਹਾਂ ਨੂੰ ਆਪਣਾ ਕਾਰੋਬਾਰ ਕਰਨ ਲਈ ਸੇਲ ਕਾਉਂਟਰ ਦਿੱਤੇ ਜਾਣਗੇ।