ਫਿਰੋਜ਼ਪੁਰ:ਥਾਣਾ ਕੁਲਗੜ੍ਹੀ ਦੀ ਪੁਲਿਸ ਨੇ ਵੀ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਤਸਕਰਾ ਤੋਂ 2 ਕਿਲੋਂ ਅਫੀਮ ਤੇ ਇੱਕ ਕਾਰ ਬਰਾਮਦ ਕੀਤੀ ਗਈ ਹੈ। ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਪੁਲਿਸ ਵੱਲੋਂ ਪੂਰੇ ਪੰਜਾਬ ਵਿੱਚ ਨਸ਼ਾ ਤਸਕਰਾਂ ਨੂੰ ਲਗਾਤਾਰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪੁਲਿਸ ਦੀ ਇਸ ਮੁਹਿੰਮ ਵਿੱਚ ਨਸ਼ਾ ਤਸਕਰ ਵੱਡੀਆਂ ਗਿਣਤੀ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤੇ ਜਾ ਰਹੇ ਹਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਕਿਹਾ, ਕਿ ਪੁਲਿਸ ਨੂੰ ਇਨ੍ਹਾਂ ਤਸਕਰਾਂ ਬਾਰੇ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਪਿੰਡ ਮੱਲਵਾਲ ਦੇ ਫਲਾਈਓਵਰ ਨੇੜੇ ਨਾਕੇਬੰਦੀ ਕੀਤੀ ਗਈ। ਇਸ ਮੌਕੇ ਸਾਰੇ ਵਾਹਨਾ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਗਈ।