ਜ਼ੀਰਾ:ਦਸੰਬਰ 2017 ਵਿੱਚ ਪੰਚਾਇਤੀ ਚੋਣਾਂ ਦੌਰਾਨ ਜ਼ੀਰਾ ਦੇ ਕਸਬਾ ਮੱਲਾਂਵਾਲਾ ਵਿਖੇ ਅਕਾਲੀ ਵਰਕਰਾਂ ਦੀਆਂ ਨਾਮਜ਼ਦਗੀਆਂ ਨਾਜਾਇਜ਼ ਤੌਰ ‘ਤੇ ਖਾਰਜ ਕਰ ਦਿੱਤੀਆਂ ਗਈਆਂ ਸਨ, ਜਿਸ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਲਾਕੇ ਦੀ ਸਮੁੱਚੀ ਲੀਡਰਸ਼ਿਪ ਦੁਆਰਾ ਹਰੀਕੇ ਪੱਤਣ ਪੁਲ ਨੂੰ ਜਾਮ ਕਰ ਕੇ ਧਰਨਾ ਦਿੱਤਾ ਗਿਆ ਸੀ ਅਤੇ 8 ਦਿਸੰਬਰ 2017 ਸੁਖਬੀਰ ਸਿੰਘ ਬਾਦਲ ਸਮੇਤ 49 ਲੋਕਾਂ ‘ਤੇ ਪਰਚਾ ਦਰਜ ਕੀਤਾ ਗਿਆ ਸੀ।
ਇਹ ਵੀ ਪੜੋ:RTI ’ਚ ਵੱਡਾ ਖੁਲਾਸਾ ! ਆਪ ਦੇ ਹੱਕ ਵਿੱਚ ਨਤੀਜੇ ਆਉਣ ਤੋਂ ਬਾਅਦ ਕੱਢੀ ਵਿਜੇ ਯਾਤਰਾ ਦੌਰਾਨ ਲੱਖਾਂ ਰੁਪਏ ਖਰਚ
ਇਸ ਮਾਮਲੇ ਨੂੰ ਲੈ ਕੇ ਬੀਤੇ ਦਿਨੀਂ ਸੰਮਨ ਜਾਰੀ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ 10 ਹੋਰ ਅਕਾਲੀ ਵਰਕਰਾਂ ਨੇ ਆਪਣੀਆਂ ਜ਼ਮਾਨਤਾਂ ਭਰੀਆਂ। ਇਸ ਮਾਮਲੇ ਵਿੱਚ ਮਾਣਯੋਗ ਅਦਾਲਤ ਦੁਆਰਾ ਜ਼ਮਾਨਤ ਦੇਣ ਤੋਂ ਬਾਅਦ 10 ਅਗਸਤ ਦੀ ਤਰੀਕ ਦਿੱਤੀ ਗਈ ਹੈ।