ਫ਼ਿਰੋਜ਼ਪੁਰ ਪੁਲਿਸ ਨੇ 4 ਕਿਲੋ 60 ਗ੍ਰਾਮ ਹੈਰੋਇਨ ਸਣੇ 1 ਤਸਕਰ ਕੀਤਾ ਕਾਬੂ - punjab news
ਪੁਲਿਸ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਐਤਵਾਰ ਨੂੰ 2 ਵੱਖ-ਵੱਖ ਮਾਮਲਿਆਂ ਵਿੱਚ 4 ਕਿਲੋ 60 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ 1 ਤਸਕਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਫ਼ਿਰੋਜ਼ਪੁਰ ਪੁਲਿਸ ਨੇ 4 ਕਿਲੋ 60 ਗ੍ਰਾਮ ਹੈਰੋਇਨ ਸਣੇ 1 ਤਸਕਰ ਕੀਤਾ ਕਾਬੂ
ਫਿਰੋਜ਼ਪੁਰ: ਪੁਲਿਸ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਐਤਵਾਰ ਨੂੰ 2 ਵੱਖ-ਵੱਖ ਮਾਮਲਿਆਂ ਵਿੱਚ 4 ਕਿਲੋ 60 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ 1 ਤਸਕਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਫੜੇ ਗਏ ਨਸ਼ਾ ਤਸਕਰ ਦੇ ਪਕਿਸਤਾਨੀ ਤਸਕਰਾਂ ਨਾਲ ਸਬੰਧ ਦੱਸੇ ਦਾ ਰਹੇ ਹਨ। ਇਸ ਸਬੰਧੀ ਐਸਪੀ(ਡੀ) ਬਲਜੀਤ ਸਿੱਧੂ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀ ਟੀਮ ਨੇ ਬੂਟਾ ਸਿੰਘ ਨਾਂਅ ਦੇ ਤਸਕਰ ਨੂੰ ਗਿਰਫ਼ਤਾਰ ਕੀਤਾ ਹੈ ਜਿਸ ਤੋਂ ਪੁੱਛਗਿੱਛ ਮਗਰੋਂ ਬੀਓਪੀ ਮੁਬੋਕੇ ਕੋਲ ਕੰਡਿਆਲੀ ਤਾਰ ਤੋਂ ਪਾਰ ਖੇਤਾਂ ਵਿੱਚ ਦੱਬੀ ਹੋਈ 2 ਕਿਲੋ 60 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਦੂਜੀ ਕਾਮਯਾਬੀ ਫਿਰੋਜ਼ਪੁਰ ਰੇਂਜ ਨਾਰਕੋਟਿਕ ਸੈੱਲ ਨੇ ਸਰਹੱਦੀ ਪਿੰਡ ਹਬੀਬ ਵਾਲਾ ਤੋਂ ਤਲਾਸ਼ੀ ਦੌਰਾਨ 2 ਕਿਲੋ ਹੈਰੋਇਨ ਬਰਾਮਦ ਕਰ ਹਾਸਲ ਕੀਤੀ।