ਪੰਜਾਬ

punjab

ETV Bharat / state

ਫਿਰੋਜ਼ਪੁਰ ਵਿਖੇ ਸਿਵਲ ਹਸਪਤਾਲ ਦੀ ਪਾਰਕਿੰਗ ’ਚ ਖੜ੍ਹੀ ਕਾਰ ਨੂੰ ਲੱਗੀ ਅੱਗ - ਕਾਰ ਸੜ ਕੇ ਸੁਆਹ

ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਹਸਪਤਾਲ ਦੇ ਅੰਦਰ ਖੜੀ ਕਾਰ ਨੂੰ ਅਚਾਨਕ ਅੱਗ ਲੱਗ ਗਈ।

ਖੜ੍ਹੀ ਕਾਰ ਨੂੰ ਲੱਗੀ ਅੱਗ
ਖੜ੍ਹੀ ਕਾਰ ਨੂੰ ਲੱਗੀ ਅੱਗ

By

Published : Apr 30, 2021, 6:13 PM IST

ਫਿਰੋਜ਼ਪੁਰ: ਸਿਵਲ ਹਸਪਤਾਲ ਵਿੱਚ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਹਸਪਤਾਲ ਦੇ ਅੰਦਰ ਖੜੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇਨੀਂ ਜਿਆਦਾ ਸੀ ਕਿ ਮੌਕੇ ’ਤੇ ਫ਼ਾਇਰ ਬ੍ਰਿਗੇਡ ਦੀ ਗੱਡੀ ਬੁਲਾਉਣੀ ਪਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਸਿਵਲ ਹਸਪਤਾਲ ਵਿੱਚ ਖੜੀ ਇੱਕ ਕਾਰ ਨੂੰ ਅਚਾਨਕ ਅੱਗ ਲੱਗ ਗਈ ਹੈ। ਜਦ ਉਨ੍ਹਾਂ ਮੌਕੇ ਤੇ ਦੇਖਿਆ ਤਾਂ ਕਾਰ ਚੋਂ ਉਚੀ ਉਚੀ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਅੱਗ ਇਨੀਂ ਜਿਆਦਾ ਸੀ ਕਿ ਸਾਰੀ ਕਾਰ ਸੜ ਕੇ ਸੁਆਹ ਹੋ ਗਈ ਅਤੇ ਬੜੀ ਮੁਸ਼ਕਲ ਨਾਲ ਉਨ੍ਹਾਂ ਅੱਗ ’ਤੇ ਕਾਬੂ ਪਾਇਆ।

ਫਿਰੋਜ਼ਪੁਰ ’ਚ ਖੜ੍ਹੀ ਕਾਰ ਨੂੰ ਲੱਗੀ ਅੱਗ
ਦੂਸਰੇ ਪਾਸੇ ਕਾਰ ਮਾਲਕ ਮਿੰਟੂ ਦਾ ਕਹਿਣਾ ਹੈ ਕਿ ਉਸਦੀ ਕਾਰ ਖਰਾਬ ਸੀ ਅਤੇ ਜਦ ਉਹ ਉਸਨੂੰ ਸਟਾਰਟ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਸਾਰਟ ਸਰਕਟ ਹੋਣ ਕਾਰਨ ਕਾਰ ਨੂੰ ਅੱਗ ਲੱਗ ਗਈ। ਉਨ੍ਹਾਂ ਕਿਹਾ ਉਨ੍ਹਾਂ ਵੱਲੋਂ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਅੱਗ ਜਿਆਦਾ ਹੋਣ ਕਾਰਨ ਅੱਗ ਤੇ ਕਾਬੂ ਨਹੀਂ ਪਾਇਆ ਗਿਆ। ਉਨ੍ਹਾਂ ਦੀ ਕਾਰ ਸੜ ਕੇ ਸੁਆਹ ਹੋ ਗਈ, ਜਿਸ ਕਾਰਨ ਉਨ੍ਹਾਂ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ।

ABOUT THE AUTHOR

...view details