ਫ਼ਿਰੋਜ਼ਪੁਰ: ਪ੍ਰਸਾਸਨ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕੈਨਾਲ ਕਲੋਨੀ ਵਿੱਚ ਇੱਕ ਗੁਰਮੇਲ ਸਿੰਘ ਨਾਮਕ ਵਿਅਕਤੀ ਇੱਕ ਸੁਸਾਈਡ ਨੋਟ ਲੈਕੇ ਪਿੰਡ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ ਗਿਆ। ਇਸ ਮੌਕੇ ਗੁਰਮੇਲ ਸਿੰਘ ਨੇ ਇਲਜ਼ਾਮ ਲਗਾਏ ਕਿ ਪੁਲਿਸ ਉਸ ਨੂੰ ਨਜਾਇਜ਼ ਤੰਗ ਪ੍ਰੇਸ਼ਾਨ (Unnecessary harassment) ਕਰ ਰਹੀ ਹੈ ਅਤੇ ਉਸ ‘ਤੇ ਝੂਠਾ ਪਰਚਾ ਦਰਜ (Enter a false form) ਕੀਤਾ ਜਾ ਰਿਹਾ ਹੈ।
ਇਸ ਮੌਕੇ ਗੁਰਮੇਲ ਸਿੰਘ ਦੀ ਪਤਨੀ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਣ ਵਾਲੇ ਥਾਣੇ ਦੇ ਐੱਸ.ਐੱਚ.ਓ. (S.H.O.) ਨੇ ਜਬਰਨ ਉਨ੍ਹਾਂ ਦੀ ਜ਼ਮੀਨ ‘ਤੇ ਪਿੰਡ ਦੇ ਹੀ ਇੱਕ ਵਿਅਕਤੀ ਦਾ ਕਬਜ਼ਾ ਕਰਵਾਇਆ ਹੋਇਆ ਹੈ।ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਵੱਲੋਂ ਉਨ੍ਹਾਂ ਦੇ ਪਰਿਵਾਰ ‘ਤੇ ਵੀ ਹਮਲਾ (The family was also attacked) ਕੀਤਾ ਗਿਆ ਸੀ ਜਿਸ ਦੀ ਉਨ੍ਹਾਂ ਨੇ ਥਾਣੇ ਵਿੱਚ ਸ਼ਿਕਾਇਤ ਵੀ ਕੀਤੀ ਸੀ, ਪਰ ਮੌਕੇ ਦੇ ਐੱਸ.ਐੱਚ.ਓ. ਨੇ ਵਿਰੋਧੀ ਪਾਰਟੀ ਤੋਂ ਰਿਸ਼ਵਤ ਲੈਕੇ ਕੋਈ ਕਾਰਵਾਈ ਨਹੀਂ ਕੀਤੀ, ਸਗੋਂ ਉਲਟਾ ਉਨ੍ਹਾਂ ‘ਤੇ ਹੀ ਪਰਚਾ ਕੱਟ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਪੁਲਿਸ ਨਾਲ ਮਿਲ ਕੇ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਤੰਗ ਪ੍ਰੇਸ਼ਾਨ ਕਰ ਰਹੀ ਹੈ।
ਉਧਰ ਗੁਰਮੇਲ ਸਿੰਘ ਦੀ ਧੀ ਨੇ ਕਿਹਾ ਕਿ ਪੁਲਿਸ ਮੁਲਾਜ਼ਮ (Police officer) ਉਨ੍ਹਾਂ ਦੇ ਘਰ ਆ ਕੇ ਉਨ੍ਹਾਂ ਨੂੰ ਗੰਦੀਆਂ-ਗੰਦੀਆਂ ਗਾਲ੍ਹਾਂ ਕੱਢ ਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਬਿਨ੍ਹਾਂ ਕਿਸੀ ਗਲਤੀ ਤੋਂ ਉਨ੍ਹਾਂ ਦੇ ਘਰ ਆ ਕੇ ਉਸ ਨੂੰ ਵੀ ਥੱਪੜ ਮਾਰੇ ਹਨ। ਉਨ੍ਹਾਂ ਕਿਹਾ ਕਿ ਥਾਣੇ ਦਾ ਐੱਸ.ਐੱਚ.ਓ. ਜਬਰਨ ਉਨ੍ਹਾਂ ਦੀ ਜ਼ਮੀਨ ‘ਤੇ ਕਬਜ਼ੇ ਕਰਵਾ ਰਿਹਾ ਹੈ, ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ਨੂੰ ਲੈਕੇ ਕੋਰਟ ਵਿੱਚ ਵੀ ਉਨ੍ਹਾਂ ਦਾ ਕੇਸ ਚੱਲਦਾ ਹੈ।