ਪੰਜਾਬ

punjab

ETV Bharat / state

ਨੌਜਵਾਨ ਨੇ ਨਹਿਰ 'ਚ ਛਾਲ ਮਾਰ ਕੀਤੀ ਖ਼ੁਦਕੁਸ਼ੀ - ਫ਼ਿਰੋਜ਼ਪੁਰ

ਫ਼ਿਰੋਜ਼ਪੁਰ 'ਚ ਨੌਜਵਾਨ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ। ਹੁਸੈਨੀਵਾਲਾ ਦਰਿਆ ਵਿੱਚੋਂ ਮਿਲੀ ਲਾਸ਼। 25 ਫ਼ਰਵਰੀ ਤੋਂ ਲਾਪਤਾ ਸੀ ਨੌਜਵਾਨ। ਪੁਲਿਸ ਮਾਮਲਾ ਦਰਜ ਕਰਕੇ ਕਰ ਰਹੀ ਹੈ ਜਾਂਚ।

ਫ਼ਿਰੋਜ਼ਪੁਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

By

Published : Mar 9, 2019, 1:35 PM IST

ਫ਼ਿਰੋਜ਼ਪੁਰ: ਜ਼ਿਲ੍ਹੇ 'ਚ ਇੱਕ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਨੌਜਵਾਨ ਨੇ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਅਤੇ ਹੁਸੈਨੀਵਾਲਾ ਦਰਿਆ 'ਚ ਉਸ ਦੀ ਲਾਸ਼ ਬਰਾਮਦ ਹੋਈ ਹੈ।

ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ ਜੋ ਕਿ 25 ਫ਼ਰਵਰੀ ਤੋਂ ਲਾਪਤਾ ਸੀ। ਉਸ ਦਾ ਬੈਗ ਹੁਸੈਨੀਵਾਲਾ ਦਰਿਆ ਤੋਂ ਬਰਾਮਦ ਹੋਇਆ ਸੀ ਅਤੇ ਹੁਣ ਉਸ ਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਫ਼ਿਰੋਜ਼ਪੁਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਮ੍ਰਿਤਕ ਸੁਨੀਲ ਕੁਮਾਰ ਦੇ ਭਰਾ ਅਨਿਲ ਪਾਸੀ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਹੀ ਸੁਨੀਲ ਦਾ ਵਿਆਹ ਹੋਇਆ ਸੀ ਅਤੇ ਉਹ 25 ਫ਼ਰਵਰੀ ਤੋਂ ਲਾਪਤਾ ਸੀ। ਉਸਨੇ ਕਿਹਾ ਕਿ ਉਨ੍ਹਾਂ ਨੂੰ ਸੁਨੀਲ ਦੀ ਪਤਨੀ ਅਤੇ ਅਤੇ ਉਸ ਦੇ ਰਿਸ਼ਤੇਦਾਰਾਂ 'ਤੇ ਸ਼ੱਕ ਹੈ। ਦੂਜੇ ਪਾਸੇ ਸੁਨੀਲ ਦੀ ਸਾਲੀ ਦਾ ਕਹਿਣਾ ਹੈ ਕਿ ਉਹ ਉਸ ਕੋਲ ਕੰਮ ਕਰਦਾ ਸੀ ਅਤੇ ਉਸਦੀ ਘਰਦਿਆਂ ਨਾਲ ਅਣਬਣ ਰਹਿੰਦੀ ਸੀ।

ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ 'ਤੇ ਸੁਨੀਲ ਦੀ ਸਾਲੀ ਅਤੇ ਉਸ ਦੇ ਪਤੀ ਵਿਰੁੱਧ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details