ਫ਼ਿਰੋਜ਼ਪੁਰ: ਇੱਕ ਪਾਸੇ ਪੁਲਿਸ ਪ੍ਰਸ਼ਾਸਨ ਸ਼ਹਿਰ ਵਿੱਚ ਅਮਨ ਸ਼ਾਤੀ ਬਣਾਏ ਰੱਖਣ ਦੇ ਵੱਡੇ-ਵੱਡੇ ਦਾਅਵੇ ਕਰ ਰਿਹਾ ਹੈ ਅਤੇ ਦੂਜੇ ਪਾਸੇ ਸ਼ਰਾਰਤੀ ਅਨਸਰਾਂ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣਾ ਰਹੇ ਹਨ। ਹਾਲ ਹੀ ਵਿੱਚ ਮੱਲਾਂ ਵਾਲਾ ਰੋਡ ਉੱਤੇ ਇੱਕ ਮੋਟਰਸਾਈਕਲ ਸਵਾਰ ਨੇ ਸਵਾਰੀਆਂ ਨਾਲ ਭਰੀ ਇੱਕ ਬੱਸ ਉੱਤੇ ਅੰਨੇਵਾਹ ਫਾਇਰਿੰਗ ਕਰ ਦਿੱਤੀ।
ਫ਼ਿਰੋਜ਼ਪੁਰ: ਮੋਟਰਸਾਈਕਲ ਸਵਾਰ ਨੇ ਸਵਾਰੀਆਂ ਨਾਲ ਭਰੀ ਬੱਸ 'ਤੇ ਕੀਤੀ ਫਾਇਰਿੰਗ - firozpur latest news
ਫਿਰੋਜ਼ਪੁਰ ਦੇ ਮੱਲਾਂ ਵਾਲਾ ਰੋਡ ਉੱਤੇ ਇੱਕ ਮੋਟਰਸਾਈਕਲ ਸਵਾਰ ਨੇ ਸਵਾਰੀਆਂ ਨਾਲ ਭਰੀ ਇੱਕ ਬੱਸ ਉੱਤੇ ਅੰਨੇਵਾਹ ਫਾਇਰਿੰਗ ਕਰ ਦਿੱਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਡਰਾਈਵਰ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਸਵਾਰੀਆਂ ਨਾਲ ਭਰੀ ਬੱਸ ਲੈ ਕੇ ਮੱਲਾਂ ਵਾਲੀ ਸਾਈਡ ਤੋਂ ਫਿਰੋਜ਼ਪੁਰ ਜਾ ਰਿਹਾ ਸੀ ਕਿ ਰਸਤੇ ਵਿੱਚ ਅਚਾਨਕ ਇੱਕ ਮੋਟਰਸਾਈਕਲ ਸਵਾਰ ਨੇ ਬੱਸ 'ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਇੱਕ ਗੋਲੀ ਉਸ ਦੇ ਪੈਰ ਉੱਤੇ ਵੀ ਲੱਗੀ ਅਤੇ ਜਦੋਂ ਉਨ੍ਹਾਂ ਬੱਸ ਰੋਕ ਕੇ ਉਸ ਵਿਅਕਤੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਕਤ ਵਿਅਕਤੀ ਹੱਥ ਵਿੱਚ ਪਿਸਤੌਲ ਲਿਹਰਾਉਂਦਾ ਹੋਇਆ ਆਪਣਾ ਮੋਟਰਸਾਈਕਲ ਮੌਕੇ ਉੱਤੇ ਛੱਡ ਕੇ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਨੇ ਬੱਸ ਵਿੱਚ 3 ਫਾਇਰ ਕੀਤੇ ਸੀ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫਾਇਰਿੰਗ ਉਪਰੰਤ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।
ਡੀ.ਐਸ.ਪੀ ਬਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਫਾਇਰਿੰਗ ਕਰਨ ਵਾਲਾ ਵਿਅਕਤੀ ਟ੍ਰੇਸ ਕਰ ਲਿਆ ਗਿਆ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।