ਫਿਰੋਜ਼ਪੁਰ: 14 ਫ਼ਰਵਰੀ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਵੱਲੋਂ ਧੱਕੇਸ਼ਾਹੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ 'ਆਪ' ਦੇ ਉਮੀਦਵਾਰ ਨਾਮਜ਼ਦਗੀ ਪੱਤਰ ਭਰਨ ਪਹੁੰਚੇ ਸਨ। ਉਨ੍ਹਾਂ ਕਾਂਗਰਸ ਵਰਕਰਾਂ 'ਤੇ ਲੋਕਤੰਤਰ ਦਾ ਘਾਣ ਕਰਨ ਤੇ ਉਨ੍ਹਾਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜ਼ੀਰਾ ਵਿਖੇ ਮੇਨ ਚੌਕ 'ਚ ਧਰਨਾ ਲਾਇਆ।
ਇਸ ਧਰਨੇ 'ਚ ਆਮ ਆਦਮੀ ਪਾਰਟੀ ਤੋਂ ਜ਼ਿਲ੍ਹਾ ਪ੍ਰਧਾਨ ਬੀਬੀ ਭੁਪਿੰਦਰ ਕੌਰ, ਹਲਕਾ ਪ੍ਰਧਾਨ ਚੰਦ ਸਿੰਘ ਗਿੱਲ, ਸਾਬਕਾ ਵਿਧਾਇਕ ਨਰੇਸ਼ ਕਟਾਰੀਆ, ਡਾ. ਅਜਮੇਰ ਸਿੰਘ ਕਾਲੜਾ ਤੇ ਸ਼ਮਿੰਦਰ ਖਿੰਡਾ ਧਰਨੇ ਵਿੱਚ ਸ਼ਾਮਲ ਹੋਏ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਥਾਨਕ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।