ਪੰਜਾਬ

punjab

ETV Bharat / state

ਕੈਪਟਨ ਸਰਕਾਰ ਲੋਕਾਂ ਨੂੰ ਲੁੱਟ ਕੇ ਘਰਾਂ 'ਚ ਬੈਠੀ: ਬਾਦਲ - Captain government

ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਉੱਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘਰ ਤੋਂ ਬਾਹਰ ਨਹੀਂ ਨਿਕਲਦੇ ਅਤੇ ਉਹ ਜਨਤਾ ਨੂੰ ਲੁੱਟ ਕੇ 15 ਤੋਂ 20 ਸਾਲਾਂ ਦੀ ਆਪਣੀ ਗਰੀਬੀ ਕੱਢਕੇ ਘਰ ਵਿੱਚ ਬੈਠ ਗਏ ਹਨ।

ਕੈਪਟਨ ਸਰਕਾਰ ਲੋਕਾਂ ਨੂੰ ਲੁੱਟ ਕੇ ਘਰਾਂ 'ਚ ਬੈਠੀ: ਬਾਦਲ
Akali Dal Chief Sukhbir Badal Targets Punjab CM Captain Amarinder

By

Published : Jul 4, 2020, 9:23 PM IST

ਫਿਰੋਜ਼ਪੁਰ: ਤੇਜ਼ ਝੱਖੜ ਨਾਲ ਸ਼ੈਲਰਾਂ ਦਾ ਹੋਏ ਨੁਕਸਾਨ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਪੁੱਜੇ। ਇੱਥੇ ਕੁਝ ਦਿਨ ਪਹਿਲਾਂ ਤੇਜ਼ ਝੱਖੜ ਨਾਲ ਸ਼ੈਲਰ ਮਾਲਕਾਂ ਦਾ ਨੁਕਸਾਨ ਹੋਇਆ ਸੀ। ਬਾਦਲ ਨੇ ਸ਼ੈਲਰ ਮਾਲਕਾਂ ਨੂੰ ਡਿਜ਼ਾਸਟਰ ਮੈਨੇਜਮੈਂਟ ਫੰਡ ਵਿੱਚੋਂ ਮੁਆਵਜ਼ਾ ਦੇਣ ਲਈ ਕਿਹਾ।

ਕੈਪਟਨ ਸਰਕਾਰ ਲੋਕਾਂ ਨੂੰ ਲੁੱਟ ਕੇ ਘਰਾਂ 'ਚ ਬੈਠੀ: ਬਾਦਲ

ਇਸ ਦੌਰਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਕੈਪਟਨ ਸਰਕਾਰ ਉੱਤੇ ਕਈ ਨਿਸ਼ਾਨੇ ਸਾਧੇ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘਰ ਤੋਂ ਬਾਹਰ ਨਹੀਂ ਨਿਕਲਦੇ ਅਤੇ ਉਹ ਜਨਤਾ ਨੂੰ ਲੁੱਟ ਕੇ 15 ਤੋਂ 20 ਸਾਲਾਂ ਦੀ ਆਪਣੀ ਗਰੀਬੀ ਕੱਢ ਕੇ ਘਰ ਵਿੱਚ ਬੈਠ ਗਏ ਹਨ।

ਇਸ ਦੇ ਨਾਲ ਹੀ ਥਰਮਲ ਪਲਾਂਟ ਬੰਦ ਹੋਣ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਨੇ ਬਠਿੰਡਾ ਵਿੱਚ ਥਰਮਲ ਪਲਾਂਟ ਚਲਾਉਣ ਦੇ ਨਾਂਅ 'ਤੇ ਵੋਟਾ ਹਾਸਲ ਕੀਤੀਆ ਸੀ ਪਰ ਅੱਜ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ।

ਇਹ ਵੀ ਪੜੋ: ਗੁਰਪਤਵੰਤ ਸਿੰਘ ਪੰਨੂੰ ਦਾ ਸਾਥੀ ਜੋਗਿੰਦਰ ਸਿੰਘ ਗੁੱਜਰ ਭੁਲੱਥ ਤੋਂ ਗ੍ਰਿਫ਼ਤਾਰ

ਉੱਥੇ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ’ਤੇ ਪੰਜਾਬ ਦੀ ਕਾਂਗਰਸ ਸਰਕਾਰ ਨਾਲ ਮਿਲੇ ਹੋਣ ਦੇ ਦੋਸ਼ ਲਾਏ। ਸੁਖਬੀਰ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਕਿਸੇ ਗੁਪਤ ਮੰਤਵ ਨੂੰ ਲੈ ਕੇ ਮੁੱਖ ਮੰਤਰੀ ਨਾਲ ਰਲ ਗਈਆਂ ਜਾਪਦੀਆਂ ਹਨ ਅਤੇ ਨਾਲ ਹੀ ਅਕਾਲੀ ਦਲ ਪ੍ਰਧਾਨ ਨੇ ਸਪਸ਼ਟ ਕੀਤਾ ਕਿ ਜਿੰਨ੍ਹਾਂ ਚਿਰ ਤੱਕ ਉਨ੍ਹਾਂ ਦੀ ਪਾਰਟੀ ਹੈ, ਘੱਟੋ ਘੱਟ ਸਮਰਥਨ ਮੁੱਲ 'ਤੇ ਯਕੀਨੀ ਮੰਡੀਕਰਨ ਜਾਰੀ ਰਹੇਗਾ।

ABOUT THE AUTHOR

...view details