ਪੰਜਾਬ

punjab

ETV Bharat / state

ਸੁਖਬੀਰ ਬਾਦਲ ਦੀ CM ਮਾਨ ਨੂੰ ਨਸੀਹਤ, ਝੂਠਾ ਪ੍ਰਾਪੇਗੰਡਾ ਬੰਦ ਕਰਕੇ ਗੁੰਡਾ ਰਾਜ ਖ਼ਤਮ ਕਰਨ ਲਈ ਚੁੱਕੋ ਕਦਮ - ਬਾਦਲ ਦੀ CM ਮਾਨ ਨੂੰ ਨਸੀਹਤ

ਜ਼ੀਰਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੱਤੀ ਗਈ ਹੈ ਕਿ ਉਹ ਝੂਠਾ ਪ੍ਰਾਪੇਗੰਡਾ ਅਤੇ ਪੇਡ ਨਿਊਜ਼ ਮੁਹਿੰਮ ਬੰਦ ਕਰਨ ਅਤੇ ਪੰਜਾਬ ਵਿਚ ਗੁੰਡਾ ਰਾਜ ਖ਼ਤਮ (Akali Dal Leader Sukhbir Singh Badal in Ferozepur) ਕਰਨ ਵਾਸਤੇ ਪ੍ਰਭਾਵਸ਼ਾਲੀ ਕਦਮ ਚੁੱਕਣ।

Sukhbir Badal To CM Mann
Sukhbir Badal To CM Mann

By

Published : Aug 30, 2022, 5:55 PM IST

Updated : Aug 30, 2022, 6:20 PM IST

ਫ਼ਿਰੋਜ਼ਪੁਰ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੱਤੀ ਗਈ ਹੈ ਕਿ ਉਹ ਝੂਠਾ ਪ੍ਰਾਪੇਗੰਡਾ ਅਤੇ ਪੇਡ ਨਿਊਜ਼ ਮੁਹਿੰਮ ਬੰਦ ਕਰਨ ਅਤੇ ਪੰਜਾਬ ਵਿਚ ਗੁੰਡਾ ਰਾਜ ਖ਼ਤਮ ਕਰਨ ਵਾਸਤੇ ਪ੍ਰਭਾਵਸ਼ਾਲੀ ਕਦਮ ਚੁੱਕਣ। ਅਦਾਲਤ ਵਿਚ ਸੁਣਵਾਈ ਵਾਸਤੇ ਅਤੇ ਬਾਅਦ ਵਿਚ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਯਾਨੀ ਦਿਸ਼ਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਜ਼ੀਰਾ ਪਹੁੰਚੇ। ਉਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਸਰਕਾਰ ਉੱਤੇ (Akali Dal Leader Sukhbir Singh Badal in Ferozepur) ਨਿਸ਼ਾਨੇ ਸਾਧੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਗੈਂਗਸਟਰ ਸੂਬਾ ਪੁਲਿਸ ਮੁਖੀ ਨੂੰ ਸ਼ਰ੍ਹੇਆਮ ਧਮਕੀਆਂ ਦੇ ਰਹੇ ਹਨ ਅਤੇ ਪੁਲਿਸ ਪ੍ਰਸ਼ਾਸਨ ਗ੍ਰਹਿ ਮੰਤਰਾਲੇ ਵੱਲੋਂ ਇਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਲੋੜੀਂਦੇ ਹੁਕਮ ਜਾਰੀ ਕਰਨ ਵਿਚ ਨਾਕਾਮ ਰਹਿਣ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਦੇ ਵੀ ਗੈਂਗਸਟਰਾਂ ਨੇ ਇਸ ਤਰੀਕੇ ਸ਼ਰ੍ਹੇਆਮ ਧਮਕੀਆਂ ਨਹੀਂ ਦਿੱਤੀਆਂ ਸਨ।




ਸੁਖਬੀਰ ਬਾਦਲ ਦੀ CM ਮਾਨ ਨੂੰ ਨਸੀਹਤ




ਜਦੋਂ ਪੱਤਰਕਾਰਾਂ ਵੱਲੋਂ ਕੁੰਵਰ ਵਿਜੈ ਪ੍ਰਤਾਪ ਦਾ ਜ਼ਿਕਰ (Sukhbir Badal statement on kunwar vijay pratap) ਕੀਤਾ ਗਿਆ ਤਾਂ, ਸੁਖਬੀਰ ਬਾਦਲ ਨੇ ਜਵਾਬ ਦਿੱਤਾ ਕਿ, "ਕੁੰਵਰ ਪ੍ਰਤਾਪ ਮੈਂਟਲ ਬੰਦਾ ਹੈ, ਉਸ ਦੀ ਮੈਂ ਗੱਲ ਹੀ ਨਹੀਂ ਕਰਨੀ।"


ਬਾਦਲ ਨੇ ਕਿਹਾ ਕਿ ਅਮਨ ਕਾਨੂੰਨ ਵਿਵਸਥਾ ਲਗਾਤਾਰ ਵਿਗੜ ਰਹੀ ਹੈ ਜਿਸ ਕਾਰਨ ਫਿਰੌਤੀਆਂ ਵਿਚ ਚੋਖਾ ਵਾਧਾ ਹੋਇਆ ਹੈ। ਇਸ ਦੇ ਨਤੀਜੇ ਵਜੋਂ ਪੈਸਾ ਸੂਬੇ ਤੋਂ ਬਾਹਰ ਜਾ ਰਿਹਾ ਹੈ। ਸਰਦਾਰ ਸੁਖਬੀਰ ਬਾਦਲ ਨੇ ਗੈਰ ਕਾਨੂੰਨੀ ਮਾਇਨਿੰਗ ਮਾਮਲੇ ’ਤੇ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਹ ਸੂਬੇ ਭਰ ਵਿਚ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਇਸ ਦੀ ਪੁਸ਼ਤ ਪਨਾਹੀ ਕਰ ਰਹੀ ਹੈ ਤੇ ਇਹ ਵੀ 500 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ ਵਾਂਗ ਹੀ ਹੈ।




ਉਨ੍ਹਾਂ ਨੇ ਕਿਹਾ ਕਿ ਆਪ ਦੇ ਅਹੁਦੇਦਾਰ ਤੇ ਵਰਕਰ ਮਾਇਨਿੰਗ ਮਾਫੀਆ ਨਾਲ ਰਲ ਕੇ ਸਰਕਾਰੀ ਖ਼ਜ਼ਾਨੇ ਦੇ ਸੈਂਕੜੇ ਕਰੋੜ ਰੁਪਏ ਲੁੱਟ ਰਹੇ ਹਨ। ਬਾਦਲ ਨੇ ਡਿਪਟੀ ਕਮਿਸ਼ਨਰ ਨੂੰ ਆਖਿਆ ਕਿ ਉਹ ਕਾਂਗਰਸੀ ਵਿਧਾਇਕ ਤੇ ਇਸਦੇ ਚੇਲਿਆਂ ਵੱਲੋਂ ਮਨਰੇਗਾ ਫੰਡਾਂ ਦੀ ਕੀਤੀ ਦੁਰਵਰਤੋਂ ਦੀ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਇੰਟਰਲਾਕਿੰਗ ਟਾਈਲਾਂ ਬਣਾਉਣ ਵਾਸਤੇ ਆਪਣੀਆਂ ਫੈਕਟਰੀਆਂ ਲਗਾ ਲਈਆਂ ਸਨ ਤੇ ਉਹ ਸਰਕਾਰ ਨੂੰ ਇਨ੍ਹਾਂ ਫੈਕਟਰੀਆਂ ਤੋਂ ਘਟੀਆ ਮਿਆਰ ਦੀਆਂ ਟਾਈਲਾਂ ਖ਼ਰੀਦਣ ਲਈ ਮਜਬੂਰ ਕਰਦੇ ਸਨ।


ਬਾਦਲ ਨੇ ਪੀਜੀਆਈ ਸੈਟੇਲਾਈਟ ਸੈਂਟਰ (PGI Satellite Centre) ਦੇ ਕੰਮ ਵਿਚ ਵੀ ਤੇਜ਼ੀ ਲਿਆਉਣ ਵਿਚ ਆਪ ਸਰਕਾਰ ਦੀ ਨਾਕਾਮੀ ’ਤੇ ਵਰ੍ਹਦਿਆਂ ਕਿਹਾ ਕਿ ਇਹ ਮਾਮਲਾ ਪਿਛਲੇ ਪੰਜ ਮਹੀਨਿਆਂ ਤੋਂ ਕੇਂਦਰ ਸਰਕਾਰ ਕੋਲ ਚੁੱਕਿਆ ਹੀ ਨਹੀਂ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਪੰਜ ਸਾਲ ਬਰਬਾਦ ਕਰ ਦਿੱਤੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਇਸ ਦੀ ਸਟੇਟਸ ਰਿਪੋਰਟ ਤਿਆਰ ਕਰਨ, ਤਾਂ ਜੋ ਉਹ ਇਹ ਮਾਮਲਾ ਕੇਂਦਰ ਸਰਕਾਰ ਕੋਲ ਸਹੀ ਢੰਗ ਨਾਲ ਚੁੱਕ ਸਕਣ।

ਇਹ ਵੀ ਪੜ੍ਹੋ:ਪੰਜਾਬ ਵਿੱਚ ਬੱਚੇ ਨਹੀਂ ਹਨ ਸੁਰੱਖਿਅਤ, ਬੱਚਿਆਂ ਵਿਰੁੱਧ ਅਪਰਾਧਕ ਮਾਮਲਿਆਂ ਵਿੱਚ ਵਾਧਾ : NCRB ਰਿਪੋਰਟ

Last Updated : Aug 30, 2022, 6:20 PM IST

ABOUT THE AUTHOR

...view details