ਫ਼ਿਰੋਜ਼ਪੁਰ :ਪੰਜਾਬ ਵਿੱਚ ਫੌਜ ਦੇ ਲੈਫਟੀਨੈਂਟ ਕਰਨਲ ਵੱਲੋਂ ਪਤਨੀ ਦਾ ਕਤਲ (Army lieutenant colonel killed his wife also shot himself) ਕਰ ਦਿੱਤਾ। ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਰਹਿਣ ਵਾਲੇ ਭਾਰਤੀ ਫ਼ੌਜ ਦੇ ਇੱਕ ਅਫ਼ਸਰ ਲੈਫ਼ਟੀਨੈਂਟ ਕਰਨਲ ਨੇ ਬੀਤੀ ਰਾਤ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਫਿਰ ਖ਼ੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਅਧਿਕਾਰੀ ਨੇ ਇੱਕ ਸੁਸਾਈਡ ਨੋਟ ਛੱਡਿਆ, ਜਿਸ ਵਿੱਚ ਉਸਨੇ ਆਪਣੀ ਪਤਨੀ 'ਤੇ ਹਮਲਾ ਕਰਨ ਦੀ ਗੱਲ ਕਬੂਲ ਕੀਤੀ। ਪਤਨੀ ਆਪਣੀ ਰਿਹਾਇਸ਼ 'ਤੇ ਮ੍ਰਿਤਕ ਪਾਈ ਗਈ।
ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਲੈਫਟੀਨੈਂਟ ਕਰਨਲ ਨਿਸ਼ਾਂਤ ਪ੍ਰਮਾਰ ਅਤੇ ਉਨ੍ਹਾਂ ਦੀ ਪਤਨੀ ਡਿੰਪਲ ਦੇ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਪੁੱਜੇ। ਜਿੱਥੇ ਉਨ੍ਹਾਂ ਦੱਸਿਆ ਕਿ ਪਤੀ-ਪਤਨੀ ਦੇ ਰਿਸ਼ਤੇ ਠੀਕ-ਠਾਕ ਸਨ ਪਰ ਪਤਾ ਨਹੀਂ ਕੀ ਕਾਰਨ ਸੀ ਕਿ ਅਜਿਹੀ ਘਟਨਾ ਵਾਪਰੀ। ਲੈਫਟੀਨੈਂਟ ਕਰਨਲ ਦੇ ਪਿਤਾ ਨੇ ਦੱਸਿਆ ਕਿ ਲੈਫਟੀਨੈਂਟ ਕਰਨਲ ਨਿਸ਼ਾਂਤ ਪ੍ਰਮਾਰ ਦੀ ਪਤਨੀ ਦੇਹਰਾਦੂਨ ਤੋਂ ਸੀ। ਲੈਫਟੀਨੈਂਟ ਕਰਨਲ ਹਿਮਾਚਲ ਦੇ ਰਹਿਣ ਵਾਲੇ ਸਨ।