ਫਿਰੋਜ਼ਪੁਰ: ਪਿੰਡ ਜ਼ੀਰਾ ਵਿਚ ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਮਲਾ ਜ਼ੀਰਾ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਜੋੜਾ 'ਤੇ 2 ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਕੀਤਾ ਗਿਆ।
ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ 'ਤੇ ਜਾਨਲੇਵਾ ਹਮਲਾ - ਪੰਜਾਬ ਕਾਂਗਰਸ ਕਮੇਟੀ ਮੈਂਬਰ 'ਤੇ ਜਾਨਲੇਵਾ ਹਮਲਾ
ਫਿਰੋਜ਼ਪੁਰ ਦੇ ਪਿੰਡ ਜ਼ੀਰਾ ਵਿਚ ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੋੜਾ 'ਤੇ 2 ਅਣਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਇਸ ਸਮੇਂ ਉਹ ਜ਼ੀਰਾ ਦੇ ਹਸਪਤਾਲ 'ਚ ਜੇਰੇ ਇਲਾਜ ਹਨ।
ਫ਼ੋਟੋ।
ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਜੋੜਾ ਜਦੋਂ ਆਪਣੇ ਫਾਰਮ 'ਤੇ ਕੁਝ ਲੋਕਾਂ ਨਾਲ ਗੱਲਬਾਤ ਕਰਕੇ ਆਪਣੀ ਕੋਠੀ ਵੱਲ ਜਾਣ ਲੱਗੇ ਤਾਂ 2 ਅਣਪਛਾਤੇ ਮੋਟਰਸਾਈਕਲ ਸਵਾਰ ਆਏ ਅਤੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ।
ਇੱਕ ਗੋਲੀ ਉਨ੍ਹਾਂ ਦੀ ਬਾਂਹ 'ਤੇ ਲੱਗ ਗਈ ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਦੱਸਣਯੋਗ ਹੈ ਕਿ ਇਸ ਸਮੇਂ ਪੀੜਤ ਜ਼ੀਰਾ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹੈ ਅਤੇ ਪੁਲਿਸ ਸੁਰਿੰਦਰ ਸਿੰਘ ਉੱਪਰ ਹੋਏ ਇਸ ਹਮਲੇ ਦੀ ਜਾਂਚ ਕਰ ਰਹੀ ਹੈ।