ਪੰਜਾਬ

punjab

ETV Bharat / state

ਪੰਚਾਇਤ ਦੀ ਧੱਕੇਸ਼ਾਹੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਅੱਗ ਲਾ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ - ਵਿਧਾਇਕ ਕੁਲਬੀਰ ਸਿੰਘ ਜੀਰਾ

ਫ਼ਿਰੋਜ਼ਪੁਰ ਦੇ ਪਿੰਡ ਪੀਰ ਮੁਹੰਮਦ ਵਿਖੇ ਪੰਚਾਇਤ ਦੀ ਧੱਕੇਸ਼ਾਹੀ ਤੋਂ ਪ੍ਰੇਸ਼ਾਨ ਇੱਕ ਵਿਅਕਤੀ ਵੱਲੋਂ ਅੱਗ ਲਾ ਕੇ ਖੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ੇਰੇ ਇਲਾਜ ਪੀੜਤ ਨੇ ਇਹ ਧੱਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਦੀ ਸ਼ਹਿ 'ਤੇ ਕੀਤੇ ਜਾਣ ਦੇ ਦੋਸ਼ ਲਾਏ ਹਨ।

ਪੰਚਾਇਤ ਦੀ ਧੱਕੇਸ਼ਾਹੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਅੱਗ ਲਾ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼
ਪੰਚਾਇਤ ਦੀ ਧੱਕੇਸ਼ਾਹੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਅੱਗ ਲਾ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼

By

Published : Oct 24, 2020, 10:46 PM IST

ਜ਼ੀਰਾ: ਕਸਬਾ ਮੱਖੂ ਦੇ ਪਿੰਡ ਪੀਰ ਮੁਹੰਮਦ ਵਿੱਚ ਇੱਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਪੰਚਾਇਤ ਵੱਲੋਂ ਕੀਤੇ ਧੱਕੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਪੈਟਰੌਲ ਛਿੜਕ ਕੇ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਪੀੜਤ ਨੇ ਪੰਚਾਇਤ ਵੱਲੋਂ ਇਹ ਧੱਕਾ ਕਾਂਗਰਸੀ ਵਿਧਾਇਕ ਦੀ ਸ਼ਹਿ 'ਤੇ ਕੀਤੇ ਜਾਣ ਦੇ ਦੋਸ਼ ਲਾਏ ਹਨ।

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਜ਼ੇਰੇ ਇਲਾਜ ਜਸਵੰਤ ਸਿੰਘ ਨੇ ਕਿਹਾ ਕਿ ਪੰਚਾਇਤ ਵੱਲੋਂ ਉਸ ਨਾਲ ਵਿਧਾਇਕ ਕੁਲਬੀਰ ਸਿੰਘ ਜੀਰਾ ਦੀ ਸ਼ਹਿ 'ਤੇ ਧੱਕੇਸ਼ਾਹੀ ਕੀਤੀ ਗਈ ਹੈ, ਕਿਉਂਕਿ ਉਹ ਪਿੰਡ ਦੀ ਪੰਚਾਇਤੀ ਜ਼ਮੀਨ 'ਤੇ 40 ਸਾਲ ਤੋਂ ਪਰਿਵਾਰ ਸਮੇਤ ਰਹਿ ਰਿਹਾ ਹੈ। ਹੁਣ ਉਹ ਕੁੱਝ ਪੈਸੇ ਇਕੱਠੇ ਕਰਕੇ ਘਰ ਵਿੱਚ ਇੱਕ ਕਮਰੇ ਦਾ ਨਿਰਮਾਣ ਕਰ ਰਿਹਾ ਸੀ।

ਪੰਚਾਇਤ ਦੀ ਧੱਕੇਸ਼ਾਹੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਅੱਗ ਲਾ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼

ਪੇਸ਼ੇ ਤੋਂ ਹਲਵਾਈ ਜਸਵੰਤ ਸਿੰਘ ਨੇ ਦੱਸਿਆ ਕਿ ਪਹਿਲਾਂ ਤਾਂ ਕਿਸੇ ਨੇ ਕੁੱਝ ਨਹੀਂ ਕਿਹਾ ਪਰ ਜਦੋਂ ਲੈਂਟਰ ਤੱਕ ਕੰਮ ਪੁੱਜ ਗਿਆ ਤਾਂ ਪੰਚਾਇਤ ਨੇ ਪੁੱਜ ਕੇ ਕੰਮ ਰੋਕਣ ਲਈ ਕਿਹਾ ਅਤੇ ਹੋਰ ਥਾਂ ਦੇਣ ਲਈ ਕਿਹਾ, ਜਿਸ 'ਤੇ ਉਸ ਨਵੀਂ ਜਗ੍ਹਾ ਮਿਲਣ 'ਤੇ ਇਹ ਛੱਡਣ ਲਈ ਕਿਹਾ। ਇਸ ਗੱਲ 'ਤੇ ਸਹਿਮਤੀ ਬਣ ਗਈ ਪਰੰਤੂ ਸ਼ਾਮ ਨੂੰ ਸਰਪੰਚ ਆਪਣੇ ਸਾਥੀਆਂ ਨਾਲ ਆਇਆ ਅਤੇ ਧੱਕੇਸ਼ਾਹੀ ਕਰਦਿਆਂ ਕੁੱਟਮਾਰ ਕੀਤੀ, ਜਿਸ ਤੋਂ ਦੁਖੀ ਹੋ ਕੇ ਉਸ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ।

ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਜੁਗਰਾਜ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ 40 ਸਾਲ ਤੋਂ ਇਥੇ ਰਹਿ ਰਿਹਾ ਹੈ। ਫਿਰ ਪਤਾ ਨਹੀਂ ਕਿਉਂ ਪੰਚਾਇਤ ਇਸ ਨਾਲ ਧੱਕਾ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰਦਿਆਂ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਉਧਰ, ਮਾਮਲੇ ਬਾਰੇ ਥਾਣਾ ਮੱਖੂ ਦੇ ਐਸਐਚਓ ਦਵਿੰਦਰ ਸ਼ਰਮਾ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਨੇ ਜਸਵੰਤ ਸਿੰਘ ਵਿਰੁੱਧ ਨਾਜਾਇਜ਼ ਕਬਜ਼ੇ ਬਾਰੇ ਦਰਖਾਸਤ ਦਿੱਤੀ ਹੈ, ਜਿਸਦੀ ਪੜਤਾਲ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਮਾਮਲੇ ਵਿੱਚ ਪੀੜਤ ਦੇ ਬਿਆਨ ਵੀ ਲਏ ਜਾ ਰਹੇ ਹਨ ਅਤੇ ਉਹ ਜਾਂਚ ਕਰ ਰਹੇ ਹਨ ਕਿ ਇਹ 40 ਸਾਲ ਤੋਂ ਰਹਿ ਰਿਹਾ ਹੈ ਤਾਂ ਪੰਚਾਇਤ ਇਸ ਨੂੰ ਕਿਉਂ ਕੱਢਣਾ ਚਾਹੁੰਦੀ ਹੈ?

ABOUT THE AUTHOR

...view details