ਫਿਰੋਜ਼ਪੁਰ : ਜ਼ਿਲ੍ਹਾ ਖਪਤਕਾਰ ਝਗੜੇ ਨਿਵਾਰਣ ਤੇ ਖਪਤਕਾਰ ਕਮਿਸ਼ਨ ਫਿਰੋਜ਼ਪੁਰ ਦੇ ਮੈਂਬਰ ਬਲਦੇਵ ਸਿੰਘ ਭੁੱਲਰ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਅਤੇ ਨੀਤੀਆਂ ਦੇ ਵਿਰੋਧ ‘ਚ ਅਸਤੀਫਾ ਦੇ ਦਿੱਤਾ ਹੈ। ਬਲਦੇਵ ਸਿੰਘ ਭੁੱਲਰ ਨੇ ਨਵੰਬਰ 2020 ਦੇ ਮਹੀਨੇ ਲਈ ਕਿਸਾਨੀ ਸੰਘਰਸ਼ ਲਈ ਆਪਣੀ ਤਨਖਾਹ ਵੀ ਕਿਸਾਨਾਂ ਦੇ ਹੱਕ ‘ਚ ਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੁਆਰਾ ਪ੍ਰਾਪਤ ਕੀਤੇ ਸਾਰੇ ਸਨਮਾਨ ਵਿਰੋਧ ‘ਚ ਵਾਪਸ ਕਰ ਦੇਣਗੇ।
ਬਲਦੇਵ ਸਿੰਘ ਭੁੱਲਰ ਨੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਤਾ ਅਸਤੀਫਾ - ਖਪਤਕਾਰ ਝਗੜੇ ਨਿਵਾਰਣ ਤੇ ਖਪਤਕਾਰ ਕਮਿਸ਼ਨ ਫਿਰੋਜ਼ਪੁਰ
ਜ਼ਿਲ੍ਹਾ ਖਪਤਕਾਰ ਝਗੜੇ ਨਿਵਾਰਣ ਤੇ ਖਪਤਕਾਰ ਕਮਿਸ਼ਨ ਫਿਰੋਜ਼ਪੁਰ ਦੇ ਮੈਂਬਰ ਬਲਦੇਵ ਸਿੰਘ ਭੁੱਲਰ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਅਤੇ ਨੀਤੀਆਂ ਦੇ ਵਿਰੋਧ ‘ਚ ਅਸਤੀਫਾ ਦੇ ਦਿੱਤਾ ਹੈ।
ਬਲਦੇਵ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਕਿਸਾਨ ਪਿਛਲੇ 12 ਦਿਨਾਂ ਤੋਂ ਤਿੰਨੇ ਕਾਨੂੰਨਾਂ ਖਿਲਾਫ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਤੋਂ ਪਹਿਲਾਂ 23 ਅਕਤੂਬਰ, 2020 ਤੋਂ ਰੇਲ ਰੋਕੋ ਅੰਦੋਲਨ ਵੀ ਸ਼ੁਰੂ ਕੀਤਾ ਸੀ। ਪਰ ਇਸਦੇ ਬਾਵਜੂਦ ਸਰਕਾਰ ਆਪਣੇ ਹੰਕਾਰ ਕਾਰਨ ਟੱਸ ਤੋਂ ਮੱਸ ਨਹੀਂ ਹੋ ਰਹੀ। ਭੁੱਲਰ ਦਾ ਡੀ.ਸੀ.ਡੀ..ਆਰ.ਸੀ. ਵਜੋਂ ਕਾਰਜਕਾਲ ਮਈ, 2021 ਨੂੰ ਖਤਮ ਹੋਣਾ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਖਿਡਾਰੀ ਤੇ ਉੱਚ ਸ਼ਖਸੀਅਤਾਂ ਖੇਤੀ ਕਾਨੂੰਨਾਂ ਖਿਲਾਫ ਆਪਣੇ ਸਨਮਾਨ ਵਾਪਸ ਕਰ ਚੁੱਕੇ ਹਨ। ਜਿਸ ਦੀ ਸ਼ੁਰੂਆਤ ਪੰਜਾਬ ਦੇ ਸਾਬਕਾ ਮੁੱਕ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਪਦਮ ਭੂਸ਼ਣ ਵਪਾਸ ਕਰਕੇ ਕੀਤੀ ਸੀ, ਜਿਸ ਮਗਰੋਂ ਇਸ ਅੰਦੋਲਨ 'ਚ ਖਿਡਾਰੀ ਵੀ ਸ਼ਾਮਲ ਹੋ ਗਏ। ਉਨ੍ਹਾਂ ਦੀ ਇੱਕੋ ਮੰਗ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨ ਸੜਕਾਂ ‘ਤੇ ਉਤਰਨ ਲਈ ਮਜਬੂਰ ਨਾ ਹੋਣ।