ਫਿਰੋਜ਼ਪੁਰ : ਲਗਾਤਾਰ ਰੀਤ ਚੱਲੀ ਆ ਰਹੀ ਹੈ ਕਿ ਪੁਰਾਣੀਆਂ ਪ੍ਰਧਾਨਗੀਆਂ ਨੂੰ ਭੰਗ ਕਰਕੇ ਨਵੇਂ ਪ੍ਰਧਾਨ ਚੁਣੇ ਜਾਂਦੇ ਹਨ ਅਤੇ ਉਨ੍ਹਾਂ ਦੇ ਕੰਮ ਕਾਰ ਦੇਖੇ ਜਾਂਦੇ ਹਨ। ਇਸੇ ਤਰ੍ਹਾਂ ਹੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਲਾਕ ਪ੍ਰਧਾਨ ਦੀ ਚੋਣ ਮੌਕੇ ਪਹਿਲੀ ਕਮੇਟੀ ਭੰਗ ਕੀਤੀ ਗਈ ਅਤੇ ਨਵੀਂ ਕਮੇਟੀ ਦੀ ਸਥਾਪਨਾ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨੇ ਸਰਵਸੰਮਤੀ ਨਾਲ ਬਲਾਕ ਪ੍ਰਧਾਨ ਦੇ ਅਹੁਦੇ ਤੇ ਸੁਖਦੇਵ ਸਿੰਘ ਸਨੇਰ ਨੂੰ ਜ਼ਿੰਮੇਵਾਰੀ ਦਿੱਤੀ ਹੈ।
ਜਥੇਬੰਦੀ ਕਰ ਰਰੀ ਹੈ ਲਗਾਤਾਰ ਸੰਘਰਸ਼ :ਇਸ ਮੌਕੇ ਮੀਤ ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਵੱਲੋਂ ਯੂਨੀਅਨ ਵਿਚ ਰਹਿ ਕੇ ਕੀਤੀਆਂ ਗਈਆਂ ਉਪਲੱਬਧੀਆਂ ਨੂੰ ਦੇਖਦੇ ਹੋਏ ਇਹਨਾਂ ਨੂੰ ਫਿਰ ਤੋਂ ਜਥੇਬੰਦੀ ਦੇ ਪ੍ਰਧਾਨ ਵੱਲੋਂ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹਨਾਂ ਦੀ ਨਵੇਂ ਸਿਰੇ ਤੋਂ ਟੀਮ ਤਿਆਰ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਯੂਨੀਅਨ ਵੱਲੋਂ ਸ਼ਰਾਬ ਫੈਕਟਰੀ ਦੇ ਬਾਹਰ ਲਗਾਤਾਰ ਧਰਨੇ ਵਿੱਚ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਹਿਸੀਲ ਅੰਦਰ ਰਿਸ਼ਵਤਖੋਰੀ ਨੂੰ ਬੰਦ ਕਰਨ ਲਈ ਸਭ ਤੋਂ ਵੱਡੀ ਪਹਿਲ ਕੀਤੀ ਗਈ ਹੈ ਤੇ ਭੋਲੇ-ਭਾਲੇ ਕਿਸਾਨਾਂ ਨੂੰ ਟਰੈਵਲ ਏਜੰਟਾਂ ਵੱਲੋਂ ਜੋ ਵਿਦੇਸ਼ ਜਾਣ ਲਈ ਰਕਮ ਦਿੱਤੀ ਜਾਂਦੀ ਹੈ ਉਸ ਤੋਂ ਵੀ ਬਚਾਇਆ ਗਿਆ ਹੈ। ਉਹਨਾਂ ਦੇ ਲੱਖਾਂ ਰੁਪਏ ਵਾਪਸ ਲੈ ਕੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਸਾਡੀ ਜੱਥੇਬੰਦੀ ਇਮਾਨਦਾਰੀ ਤੇ ਚਲਦੀ ਹੈ ਤੇ ਚਲਦੀ ਰਹੇਗੀ।