ਫਿਰੋਜ਼ਪੁਰ:ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਗੇਟ ਵਿਖੇ ਦੋ ਗੁੱਟਾਂ ਵਿਚ ਲੜਾਈ (Blood feuds) ਤੋਂ ਬਾਅਦ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਦੋ ਗੁੱਟਾਂ ਵਿਚਕਾਰ ਹੋਏ ਇਸ ਝਗੜੇ ਵਿੱਚ ਦੋ ਨੌਜਵਾਨ ਗੰਭੀਰ ਜ਼ਖ਼ਮੀ (Young man seriously injured ) ਹੋਏ ਦੱਸੇ ਜਾ ਰਹੇ ਹਨ। ਜ਼ਖ਼ਮੀ ਨੌਜਵਾਨ ਦੀ ਮਾਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕਿਸ ਨਾਲ ਝਗੜਾ ਹੋਇਆ ਹੈ ਅਤੇ ਉਸ ਨੂੰ ਗੋਲੀ ਲੱਗੀ ਹੈ ਜਾਂ ਨਾ ਇਸ ਸਬੰਧੀ ਉਨ੍ਹਾਂ ਨੂੰ ਕੁੱਝ ਨਹੀਂ ਪਾਤਾ।
ਮਾਮਲੇ ਸਬੰਧੀ ਹਸਪਤਾਲ ਦੇ ਡਾਕਟਰ ਦਾ ਕਹਿਣਾ ਹੈ ਕਿ ਦੋ ਗੁੱਟਾਂ ਵਿਚਕਾਰ ਹੋਏ ਝਗੜੇ (Clashes between factions) ਵਿੱਚ ਦੋਵੇਂ ਧਿਰਾਂ ਜ਼ਖਮੀ ਹੋਈਆਂ ਹਨ, ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਅਤੇ ਇਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ।