ਫਿਰੋਜ਼ਪੁਰ: ਭਾਰਤ ਪਾਕਿਸਤਾਨ ਸਰਹੱਦ ਤੋਂ ਬੀ.ਐਸ.ਐਫ਼ ਨੇ ਇੱਕ ਪਾਕਿਸਤਾਨੀ ਨੌਜਵਾਨ ਨੂੰ ਕਾਬੂ ਕੀਤਾ ਹੈ। ਜਿਸ ਦਾ ਚੈਕਅਪ ਕਰਾਉਣ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਡਾਕਟਰ ਭੂਸ਼ਣ ਨੇ ਦੱਸਿਆ ਕਿ ਬੀ.ਐਸ.ਐਫ਼ ਦੇ ਨੌਜਵਾਨ ਇੱਕ ਪਾਕਿਸਤਾਨੀ ਨੌਜਵਾਨ ਨੂੰ ਲੈ ਕੇ ਆਏ ਸਨ। ਜਿਸ ਦਾ ਨਾਮ ਮੁਹੰਮਦ ਤਾਰੀਖ ਜੋ ਪਾਕਿਸਤਾਨ ਦਾ ਰਹਿਣ ਵਾਲਾ ਸੀ।