ਫਿਰੋਜ਼ਪੁਰ: ਇਤਿਹਾਸਕ ਪਿੰਡ ਬਜੀਦਪੁਰ ਵਿੱਚ ਅੱਜ ਉਸ ਸਮੇਂ ਮਾਹੌਲ ਤਣਾਅ ਪੂਰਨ ਬਣ ਗਿਆ ਜਦੋਂ ਮਾਮੂਲੀ ਤਕਰਾਰ ਨੂੰ ਲੈਕੇ ਗੋਲੀਆਂ ਚੱਲ ਗਈਆਂ। ਗੋਲੀਆਂ ਲੱਗਣ ਨਾਲ 2 ਲੋਕ ਜ਼ਖ਼ਮੀ ਹੋ ਗਏ ਜੋ ਕਿ ਸਰਕਾਰੀ ਹਸਪਤਾਲ ਫਿਰੋਜ਼ਪੁਰ ਵਿਖੇ ਜ਼ੇਰੇ ਇਲਾਜ ਹਨ। ਫਿਲਹਾਲ ਉਨ੍ਹਾਂ ਦਾ ਡਾਕਟਰਾਂ ਵਲੋਂ ਇਲਾਜ ਕੀਤਾ ਜਾ ਰਿਹਾ ਹੈ। ਜ਼ਖ਼ਮੀ ਹੋਏ ਨੌਜਵਾਨ ਅਤੇ ਪਰਿਵਾਰਕ ਮੈਬਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਦੇ ਪਿੰਡ ਵਿੱਚ ਸ਼ਰੇਆਮ ਚਿੱਟੇ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ ਅਤੇ ਨਸ਼ਾ ਵੇਚਣ ਵਾਲਿਆਂ ਨੇ ਸ਼ਰੇਆਮ ਨਾਜਾਇਜ਼ ਹਥਿਆਰ ਵੀ ਰੱਖੇ ਹੋਏ ਹਨ ਜੋ ਲੋਕਾਂ ਵਿੱਚ ਆਪਣੀ ਦਹਿਸ਼ਤ ਫੈਲਾਉਣ ਲਈ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਉਹ ਕਈ ਵਾਰ ਇਹ ਮਾਮਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾ ਚੁੱਕਾ ਹੈ ਪਰ ਕੋਈ ਕਾਰਵਾਈ ਨਹੀਂ ਹੋ ਰਹੀ ਜਿਸ ਦਾ ਨਤੀਜਾ ਅੱਜ ਉਨ੍ਹਾਂ ਦੇ ਬੱਚਿਆਂ ਨੂੰ ਭੁਗਤਣਾ ਪੈ ਰਿਹਾ ਹੈ।
ਫਿਰੋਜ਼ਪਰ: ਮਾਮੂਲੀ ਤਕਰਾਰ ਨੂੰ ਲੈਕੇ ਚੱਲੀਆਂ ਗੋਲੀਆਂ, 2 ਜ਼ਖ਼ਮੀ
ਫਿਰੋਜ਼ਪੁਰ ਚ ਮਾਮੂਲੀ ਤਕਰਾਰ ਨੂੰ ਲੈਕੇ ਗੱਲੀਆਂ ਚੱਲਣ ਦੀ ਘਟਨਾ ਸਾਹਮਣੇ ਆ ਰਹੀ ਹੈ। ਇਸ ਘਟਨਾ ਦੇ ਵਿੱਚ ਇੱਕ ਧਿਰ ਦੇ ਵੱਲੋਂ ਦੂਜੀ ਧਿਰ ਤੇ ਗੋਲੀਆਂ ਚਲਾਈਆਂ ਗਈਆਂ ਹਨ। ਗੋਲੀਆਂ ਲੱਗਣ ਦੇ ਕਾਰਨ ਦੂਜੀ ਧਿਰ ਦੇ ਲੋਕ ਜ਼ਖ਼ਮੀ ਹੋ ਗਏ ਜਿੰਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਖਮੀ ਨੌਜਵਾਨਾਂ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਇੱਕ ਮੰਦਿਰ ਹੈ ਜਿੱਥੇ ਪਿੰਡ ਦੇ ਨੌਜਵਾਨ ਵਿਹਲ ਸਮੇਂ ਇਕੱਠੇ ਹੋਕੇ ਬੈਠਦੇ ਹਨ ਪਰ ਅੱਜ ਜਦੋਂ ਉਨ੍ਹਾਂ ਦੇ ਲੜਕੇ ਉੱਥੇ ਗਏ ਤਾਂ ਉੱਥੇ ਪਿੰਡ ਦੇ ਹੀ ਕੁੱਝ ਨੌਜਵਾਨਾਂ ਨਾਲ ਉਨ੍ਹਾਂ ਦੀ ਮਾਮੂਲੀ ਤਕਰਾਰਬਾਜੀ ਹੋ ਗਈ ਅਤੇ ਦੂਸਰੀ ਧਿਰ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਉਨ੍ਹਾਂ ਦੇ ਲੜਕੇ ਵਿਸ਼ਾਲ ਦੀ ਬਾਂਹ ‘ਤੇ ਗੋਲੀ ਲੱਗ ਗਈ ਜਿਸ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਦੂਸਰੇ ਪਾਸੇ ਡਾਕਟਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜ਼ਖ਼ਮੀ ਲੜਕੇ ਦਾ ਟਰੀਟਮੈਂਟ ਕਰਕੇ ਰਿਪੋਰਟ ਪੁਲਿਸ ਨੂੰ ਭੇਜ ਦਿੱਤੀ ਗਈ ਹੈ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਪਰਿਵਾਰਕ ਮੈਬਰਾਂ ਦੇ ਬਿਆਨਾਂ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕਿਸਾਨ ਮਾਰਚ: ਚੰਡੀਗੜ੍ਹ ਪੁਲਿਸ ਵੱਲੋਂ ਲੱਖ ਸਿਧਾਣਾ ਸਮੇਤ ਕਈਆਂ ਖਿਲਾਫ਼ FIR