ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬ ਦੇ ਹਰ ਵਰਗ ਦੇ ਖਪਤਕਾਰਾਂ ਨੂੰ ਮਿਆਰੀ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਊਰਜਾ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 5.79 ਕਰੋੜ ਦੀ ਲਾਗਤ ਨਾਲ ਪਿੰਡ ਮਿਰਜੇ ਕੇ ਵਿਖੇ ਨਵੇਂ ਬਣੇ 66 ਕੇਵੀ ਸਬ-ਸਟੇਸ਼ਨ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ। ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਇਸ ਪ੍ਰਰਾਜੈਕਟ 'ਤੇ ਕੁੱਲ 5 ਕਰੋੜ 79 ਲੱਖ ਰੁਪਏ ਖਰਚਾ ਆਇਆ ਹੈ।
ਲੋਕਾਂ ਦੀ ਭਲਾਈ : ਉਹਨਾਂ ਕਿਹਾ ਕਿ ਇਸ ਨਵੇਂ ਗਰਿੱਡ ਸਬ-ਸਟੇਸ਼ਨ ਦੇ ਚਾਲੂ ਹੋਣ ਨਾਲ ਇਸ ਖੇਤਰ ਵਿਚ ਸਥਿਤ ਅੱਠ ਪਿੰਡਾਂ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਹੋਣ ਨਾਲ ਵੱਡੇ ਪੱਧਰ 'ਤੇ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਲੋਕਾਂ ਦੀ ਭਲਾਈ ਲਈ ਹਮੇਸ਼ਾਂ ਵਚਨਬੱਧ ਹੈ। ਉਨਾਂ੍ਹ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਲੋਕ ਹਿੱਤ ਦੇ ਕੰਮ ਸ਼ੁਰੂ ਕਰ ਦਿੱਤੇ ਗਏ।
ਇਹ ਵੀ ਪੜ੍ਹੋ :Toll plazas prices increased: ਪੰਜਾਬ 'ਚ ਟੋਲ ਪਲਾਜ਼ਾ ਹੋਏ ਮਹਿੰਗੇ, ਜਾਣੋ ਕਿੰਨੀਆਂ ਵਧੀਆਂ ਕੀਮਤਾਂ
500 ਮੁਹੱਲਾ ਕਲੀਨਿਕ ਬਣਾਏ: ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਨਾਂ ਕੋਈ ਫਰਕ ਤੋਂ ਹਰ ਵਰਗ ਲਈ ਬਿਜਲੀ ਮੁਫਤ ਕਰਕੇ ਅਰਵਿੰਦ ਕੇਜਰੀਵਾਲ ਅਤੇ ਸ. ਭਗਵੰਤ ਮਾਨ ਦੀ ਪਹਿਲੀ ਗਾਰੰਟੀ ਪੂਰੀ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਹੀ 27 ਹਜ਼ਾਰ ਦੇ ਕਰੀਬ ਨੌਕਰੀਆਂ ਦਿੱਤੀਆਂ ਅਤੇ 500 ਮੁਹੱਲਾ ਕਲੀਨਿਕ ਬਣਾਏ ਜਦਕਿ ਪਹਿਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ ਵਿੱਚ ਹੀ ਕੰਮ ਕਰਨਾ ਸ਼ੁਰੂ ਕਰਦਿਆਂ ਸਨ। ਉਨਾਂ੍ਹ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਹੀ ਹਰ ਖੇਤਰ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਭਿ੍ਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ : ਮੰਤਰੀ ਹਰਭਜਨ ਸਿੰਘ ਈਟੀਓ ਕਿਹਾ ਕਿ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫ਼ੰਡਾਂ ਦੀ ਕੋਈ ਕਮੀ ਨਹੀਂ ਅਤੇ ਵਿਕਾਸ ਕਾਰਜਾਂ ਵਿੱਚ ਵੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਟੈਕਸ ਦਾ ਇਕ-ਇਕ ਪੈਸਾ ਰਾਜ ਦੇ ਵਿਕਾਸ ਲਈ ਖਰਚਿਆ ਜਾਵੇਗਾ। ਇਸ ਦੇ ਨਾਲ ਹੀ ਉਨਾਂ੍ਹ ਕਿਹਾ ਕਿ ਪੰਜਾਬ ਸਰਕਾਰ ਨੇ ਭਿ੍ਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੈ। ਉਨ੍ਹਾ ਕਿਹਾ ਕਿ ਰਾਜ ਵਿੱਚ ਭਿ੍ਸ਼ਟਾਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਭਿ੍ਸ਼ਟਾਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਇਸ ਮੌਕੇ ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ, ਚੇਅਰਮੈਨ ਪਲਾਨਿੰਗ ਬੋਰਡ ਚੰਦ ਸਿੰਘ ਗਿੱਲ, ਤਹਿਸੀਲਦਾਰ ਸੁਖਬੀਰ ਕੌਰ, ਐੱਸਈਪੀਐੱਸਪੀਸੀਐੱਲ ਸੰਦੀਪ ਗਰਗ ਪਾਰਟੀ ਵਰਕਰਜ਼ ਅਤੇ ਇਲਾਕਾ ਵਾਸੀ ਹਾਜ਼ਰ ਸਨ।