ਫਿਰੋਜ਼ਪੁਰ: ਸੂਬੇ ਭਰ ਵਿੱਚ ਪੰਜਾਬ ਸਰਕਾਰ ਵੱਲੋਂ ਰੇਤਾ ਦੀ ਨਜਾਇਜ਼ ਮਾਈਨਿੰਗ ਤੇ ਰੋਕ ਲਗਾਈ ਗਈ ਹੈ। ਜਿਸ ਨੂੰ ਲੈ ਕੇ ਕਈ ਥਾਵਾਂ 'ਤੇ ਮਾਈਨਿੰਗ ਵਿਭਾਗ ਵੱਲੋਂ ਰੇਤੇ ਦੀਆਂ ਟਰਾਲੀਆਂ ਫੜ ਉਨ੍ਹਾਂ ਦੇ ਚਲਾਨ ਕੀਤੇ ਜਾ ਰਹੇ ਹਨ। ਪਰ ਫਿਰੋਜ਼ਪੁਰ ਵਿੱਚ ਕੁਝ ਉਲਟ ਹੀ ਨਜ਼ਰ ਆ ਰਿਹਾ ਹੈ। ਜਿੱਥੇ ਕੁਝ ਲੋਕਾਂ ਵੱਲੋਂ ਆਰੋਪ ਲਗਾਏ ਗਏ ਹਨ। ਕਿ ਮਾਈਨਿੰਗ ਵਿਭਾਗ ਦੇ ਕੁਝ ਕਿ ਅਧਿਕਾਰੀ ਮਿੱਟੀ ਦੀਆਂ ਟਰਾਲੀਆਂ ਨੂੰ ਹਰੀ ਝੰਡੀ ਦੇ ਰਹੇ ਹਨ ਅਤੇ ਖਾਨਾਪੂਰਤੀ ਲਈ ਉਨ੍ਹਾਂ ਦੀਆਂ ਮਿੱਟੀ ਦੀਆਂ ਟਰਾਲੀਆਂ ਨੂੰ ਰੇਤੇ ਵਿੱਚ ਤਬਦੀਲ ਕਰ ਉਨ੍ਹਾਂ ਦੇ ਚਲਾਨ ਕੱਟ ਰਹੇ ਹਨ। ਜੋ ਸਰੇਆਮ ਇੱਕ ਪਾਸੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਅਤੇ ਹੀ ਦੂਸਰੇ ਪਾਸੇ ਉਨ੍ਹਾਂ ਨੂੰ ਨਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਮਾਈਨਿੰਗ ਵਿਭਾਗ ਉਤੇ ਲਗਾਏ ਇਲਜ਼ਾਮ:ਫਿਰੋਜ਼ਪੁਰ ਦੇ ਪ੍ਰੈੱਸ ਕਲੱਬ ਵਿੱਚ ਫਿਰੋਜ਼ਪੁਰ ਦੀ ਬਸਤੀ ਖੇਮਕਰਨ ਦੇ ਲੋਕਾਂ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ ਇਸ ਦੌਰਾਨ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦੇ ਸਾਥੀ ਮਿੱਟੀ ਦੀ ਢੋਆ ਢੁਆਈ ਦਾ ਕੰਮ ਕਰਦੇ ਹਨ। ਉਹ ਟਰੈਕਟਰ ਟਰਾਲੀਆਂ ਕਿਸਤਾ ਉਤੇ ਲੈ ਕੇ ਆਪਣੇ ਘਰ ਦਾ ਗੁਜਾਰਾ ਚਲਾ ਰਹੇ ਹਨ। ਫਿਰੋਜ਼ਪੁਰ ਦੇ ਮਾਈਨਿੰਗ ਵਿਭਾਗ ਦੇ ਕੁਝ ਕਿ ਅਧਿਕਾਰੀ ਉਨ੍ਹਾਂ ਨੂੰ ਨਜਾਇਜ਼ ਤੰਗ ਪ੍ਰੇਸ਼ਾਨ ਕਰ ਰਹੇ ਹਨ। ਜਦ ਕਿ ਉਹ ਮਿੱਟੀ ਦਾ ਕੰਮ ਕਰਦੇ ਹਨ। ਜਿਸ ਦੀ ਉਨ੍ਹਾਂ ਕੋਲ ਪਰਮਿਸ਼ਨ ਵੀ ਮੌਜੂਦ ਹੈ। ਪਰ ਫਿਰ ਵੀ ਉਨ੍ਹਾਂ ਦੀਆਂ ਮਿੱਟੀ ਦੀਆਂ ਟਰਾਲੀਆਂ ਫੜ ਉਨ੍ਹਾਂ ਨੂੰ ਰੇਤ ਦੀਆਂ ਟਰਾਲੀਆਂ ਬਣਾ ਚਲਾਨ ਕੱਟ ਰਹੇ ਹਨ।