ਫ਼ਿਰੋਜ਼ਪੁਰ: ਲੰਘੇ ਦਿਨੀਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਨਸ਼ਾ ਤਸਕਰ ਵੱਲੋਂ ਦੱਸੀ ਗਈ ਨਿਸ਼ਾਨਦੇਹੀ ਉੱਤੇ 9 ਕਿਲੋ ਹੈਰੋਇਨ ਬਰਮਾਦ ਕੀਤੀ ਹੈ। ਇਸ ਦੀ ਜਾਣਕਾਰੀ ਐਸਐਸਪੀ ਭੁਪਿੰਦਰ ਸਿੰਘ ਨੇ ਦਿੱਤੀ।
ਸੀਆਈਏ ਟੀਮ ਨੂੰ ਕਾਮਯਾਬੀ, 9 ਕਿੱਲੋ ਹੈਰੋਇਨ ਸਣੇ ਇੱਕ ਕਾਬੂ - CIA team
ਲੰਘੇ ਦਿਨੀਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਨਸ਼ਾ ਤਸਕਰ ਵੱਲੋਂ ਦੱਸੀ ਗਈ ਨਿਸ਼ਾਨਦੇਹੀ ਉੱਤੇ 9 ਕਿਲੋ ਹੈਰੋਇਨ ਬਰਮਾਦ ਕੀਤੀ ਹੈ। ਇਸ ਦੀ ਜਾਣਕਾਰੀ ਐਸਐਸਪੀ ਭੁਪਿੰਦਰ ਸਿੰਘ ਨੇ ਦਿੱਤੀ।
ਐਸਐਸਪੀ ਭੁਪਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਨਸ਼ਾ ਤਸਕਰ ਦੀ ਮੁਖ਼ਬਰ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਹੀ ਉਨ੍ਹਾਂ ਕਾਰਵਾਈ ਕਰਦੇ ਹੋਏ ਉਸ ਨਸ਼ਾ ਤਸਕਰ ਨੂੰ ਕਾਬੂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਦਾ ਨਾਂਅ ਕ੍ਰਿਸ਼ਨ ਸਿੰਘ ਹੈ। ਉਨ੍ਹਾਂ ਦੱਸਿਆ ਕਿ ਕ੍ਰਿਸ਼ਨ ਸਿੰਘ ਵੱਲੋਂ ਦੱਸੀ ਗਈ ਨਿਸ਼ਾਨਦੇਹੀ ਉੱਤੇ ਸੀਆਈਏ ਦੀ ਪੁਲਿਸ ਟੀਮ ਨੇ 9 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹੈਰੋਇਨ ਰਾਜਸਥਾਨ ਤੋਂ ਆਈ ਸੀ ਤੇ ਨਸ਼ਾ ਤਸਕਰ ਦੇ ਉੱਥੇ ਸਬੰਧ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਹ ਕਾਮਯਾਬੀ ਬੀਐਸਐਫ ਦੀ ਮਦਦ ਨਾਲ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਉਸ ਕੋਲੋਂ ਹੋਰ ਜਾਣਕਾਰੀ ਹਾਸਲ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੀ ਦਿਨੀਂ ਇੱਕ ਕਿਲੋ 8 ਸੌ ਗ੍ਰਾਮ ਹੈਰੋਇਨ ਦੇ ਮਾਮਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਲ੍ਹ ਵਿੱਚ ਬੈਠੇ ਸਮੱਗਲਰ ਇੰਦਰਜੀਤ ਸਿੰਘ ਵੱਲੋਂ ਇਹ ਧੰਦਾ ਕੀਤਾ ਜਾ ਰਿਹਾ ਸੀ ਜਿਸ ਨੂੰ ਪ੍ਰੋਟੈਕਸ਼ਨ ਵਾਰੰਟ ਉੱਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਤੇ ਹੋਰ ਵੱਡੀ ਕਾਮਯਾਬੀ ਮਿਲਣ ਦੇ ਆਸਾਰ ਹਨ।