ਫਿਰੋਜ਼ਪੁਰ:ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਆਪਸ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ ਹੋ ਜਾਣ ਦੀ (clash in Ferozepur Jail) ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ 9 ਕੈਦੀਆਂ ਤੇ ਹਵਾਲਾਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਖ਼ਬਰ ਹੈ ਕਿ 2 ਹਵਾਲਾਤੀਆਂ ਦੇ ਸਿਰ 'ਤੇ ਗੰਭੀਰ ਸੱਟਾਂ ਵੱਜੀਆਂ ਹਨ। ਜੇਲ੍ਹ ਪ੍ਰਸ਼ਾਸਨ ਨੇ ਇਸ ਮਾਮਲੇ ਦੀ ਜਾਣਕਾਰੀ ਸਥਾਨਕ ਪੁਲਿਸ ਨੂੰ ਦੇ ਦਿੱਤੀ ਹੈ ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ ਅਤੇ ਅਜੇ ਜਾਂਚ ਜਾਰੀ ਹੈ।
ਜੇਲ੍ਹਾਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਜਾਂ ਕੈਦੀਆਂ ਵਿਚਾਲੇ ਆਪਸੀ ਝੜਪਾਂ ਨੂੰ ਲੈ ਕੇ ਅਕਸਰ ਸੁਰਖੀਆਂ ਵਿੱਚ ਰਹਿੰਦੀਆਂ ਹਨ। ਹੁਣ ਖ਼ਬਰ ਫਿਰੋਜ਼ਪੁਰ ਦੀ ਕੇਂਦਰੀ ਜੇਲ 'ਚ ਕੈਦੀਆਂ ਅਤੇ ਹਵਾਲਾਤੀਆਂ ਵਿਚਾਲੇ ਖੂਨੀ ਝੜਪ ਹੋ ਜਾਣ ਦੀ ਸਾਹਮਣੇ ਆਈ ਹੈ। ਇਸ 'ਚ ਦੋ ਹਵਾਲਾਤੀਆਂ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਪੁਲਿਸ ਨੇ 9 ਕੈਦੀਆਂ ਅਤੇ ਹਵਾਲਾਤੀਆਂ ਵਿਰੁੱਧ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ (Clash in Ferozepur Central Jail) ਕੇਸ ਦਰਜ ਕੀਤੇ ਹਨ। ਨਾਮਜ਼ਦ ਸਾਰੇ ਮੁਲਜ਼ਮ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹਨ।
ਜੇਲ੍ਹ ਦੇ ਸਹਾਇਕ ਸੁਪਰਡੈਂਟ ਨਿਰਮਲ ਸਿੰਘ ਅਤੇ ਪ੍ਰੀਤਮਪਾਲ ਸਿੰਘ ਵੱਲੋਂ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੂੰ ਦੋ ਵੱਖ-ਵੱਖ ਪੱਤਰ ਭੇਜ ਕੇ ਦੱਸਿਆ ਗਿਆ ਹੈ ਕਿ ਹਵਾਲਾਤੀ ਸੁਰਿੰਦਰ ਸਿੰਘ ਉਰਫ਼ ਹੈਪੀ ਨੇ ਬਲਾਕ ਨੰਬਰ 3 ਦੀ ਬੈਰਕ ਨੰਬਰ 2 ਤੋਂ ਹਵਾਲਾਤੀ ਅਮਰੀਕ ਸਿੰਘ ਪੁੱਤਰ ਜੋਗਿੰਦਰ ਸਿੰਘ ਨੂੰ ਬੁਲਾਇਆ (clash in Ferozepur Jail) ਅਤੇ ਡਿੰਪਲ ਪੁੱਤਰ ਲਾਲਚੰਦ ਵਾਸੀ ਪਿੰਡ ਪੀਰਾ ਵਾਲੀ ਦਾ ਕਤਲ ਕਰਨ ਦੀ ਨੀਅਤ ਨਾਲ ਉਸ ਦੇ ਸਿਰ 'ਤੇ ਤੇਜ਼ਧਾਰ ਚੀਜ਼ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।