ਪੰਜਾਬ

punjab

ETV Bharat / state

ਮੋਗਾ ਸੜਕ ਹਾਦਸਾ: ਮ੍ਰਿਤਕਾਂ ਦਾ ਕੀਤਾ ਗਿਆ ਸਸਕਾਰ - ਫਿਰੋਜ਼ਪੁਰ

ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜ਼ਪੋਸ਼ੀ ਦੇ ਸਮਾਗਮ ਵਿੱਚ ਜਾ ਰਹੇ ਕਾਂਗਰਸ ਵਰਕਰਾਂ ਦੀ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ।

ਸਿੱਧੂ ਦੀ ਤਾਜ਼ਪੋਸ਼ੀ ‘ਚ ਜਾ ਰਹੇ ਕਾਂਗਰਸੀ ਵਰਕਰਾਂ ਦੀ ਸੜਕ ਹਾਦਸੇ ‘ਚ ਮੌਤ
ਸਿੱਧੂ ਦੀ ਤਾਜ਼ਪੋਸ਼ੀ ‘ਚ ਜਾ ਰਹੇ ਕਾਂਗਰਸੀ ਵਰਕਰਾਂ ਦੀ ਸੜਕ ਹਾਦਸੇ ‘ਚ ਮੌਤ

By

Published : Jul 23, 2021, 9:08 PM IST

ਫਿਰੋਜ਼ਪੁਰ: ਲੁਹਾਰਾ ਪਿੰਡ ਦੇ ਕੋਲ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਹੋ ਗਿਆ। ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਮ੍ਰਿਤਕਾਂ ਵਿੱਚ ਵਿਰਸਾ ਸਿੰਘ ਤੇ ਵਿੱਕ ਪਿੰਡ ਮਲਸੀਆਂ ਕਲਾਂ ਦੇ ਰਹਿਣ ਵਾਲੇ ਸਨ। ਤੇ ਇੱਕ ਵਿਅਕਤੀ ਪਿੰਡ ਘੁੱਦੂਵਾਲਾ ਦਾ ਰਹਿਣ ਵਾਲਾ ਸੀ। ਇਹ ਹਾਦਸਾ ਦੋ ਬੱਸਾਂ ਦੀ ਆਪਸੀ ਟੱਕਰ ਕਾਰਨ ਹੋਇਆ ਹੈ। ਜਾਣਕਾਰੀ ਮੁਤਾਬਿਕ ਇਨ੍ਹਾਂ ਵਿੱਚੋਂ ਇੱਕ ਬੱਸ ਵਿੱਚ ਕਾਂਗਰਸੀ ਵਰਕਰ ਸਨ। ਜੋ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜ਼ਪੋਸੀ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ।

ਸਿੱਧੂ ਦੀ ਤਾਜ਼ਪੋਸ਼ੀ ‘ਚ ਜਾ ਰਹੇ ਕਾਂਗਰਸੀ ਵਰਕਰਾਂ ਦੀ ਸੜਕ ਹਾਦਸੇ ‘ਚ ਮੌਤ

ਹਾਦਸੇ ਵਿੱਚ ਮਰਨ ਵਾਲੇ ਵਿਅਕਤੀਆਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਕਈ ਆਗੂ ਪਹੁੰਚੇ। ਜਿੱਥੇ ਇਨ੍ਹਾਂ ਪਾਰਟੀ ਆਗੂਆਂ ਵੱਲੋਂ ਪੀੜਤ ਪਰਿਵਾਰਾਂ ਲਈ ਪੰਜਾਬ ਸਰਕਾਰ ਤੋਂ ਮਦਦ ਦਵਾਉਣ ਦੀ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਗਿਆ ਹੈ। ਇਸ ਮੌਕੇ ਪ੍ਰਭਜੋਤ ਸਿੰਘ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਭਰਾ ਵੀ ਪਹੁੰਚੇ ਸਨ।

ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਨ੍ਹਾਂ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਨਾਲ ਹੀ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ।

ਇਸ ਹਾਦਸੇ ਵਿੱਚ ਜਿੱਥੇ ਤਿੰਨ ਵਿਅਕਤੀਆਂ ਦੀ ਮੌਤ ਹੋਈ ਹੈ। ਉੱਥੇ ਹੀ ਕਈ ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ਼ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ:ਮੋਗਾ ਹਾਦਸਾ : ਸਿੱਧੂ ਨੇ ਮ੍ਰਿਤਕਾਂ ਲਈ 5-5 ਲੱਖ ਰੁਪਏ ਦਾ ਮੁਆਵਜ਼ਾ ਐਲਾਨਿਆ

ABOUT THE AUTHOR

...view details