ਫਿਰੋਜ਼ਪੁਰ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਖਰਕਾਰ ਹਰੀਕੇ ਪੱਤਣ ਬੰਗਾਲੀ ਵਾਲਾ ਪੁਲ ਜਾਮ ਕਰਨ ਦੇ ਮਾਮਲੇ 'ਚ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਨੂੰ ਦੇਸ਼ ਦੇ ਕਾਨੂੰਨ ਉੱਤੇ ਵਿਸ਼ਵਾਸ ਸੀ ।ਇਹ ਪਰਚਾ ਵੈਸੇ ਵੀ ਇੱਕ ਸਿਆਸੀ ਰੰਜਸ਼ ਤਹਿਤ ਕੀਤਾ ਗਿਆ ਸੀ। ਜਿਸ ਚੋਂ ਅੱਜ ਅਦਲਾਤ ਵੱਲੋਂ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ।ਇਸ ਮੌਕੇ ਉਨ੍ਹਾਂ ਪ੍ਰਮਾਤਮਾ ਸ਼ੁਕਰਨਾ ਅਦਾ ਕੀਤਾ।
ਸੁਖਬੀਰ ਬਾਦਲ ਅਦਾਲਤ ਵੱਲੋਂ ਬਰੀ, ਜਾਣੋ ਕਿਸ ਕੇਸ ਚੋਂ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ ...? - ਸੀਨੀਅਰ ਆਗੂ ਬਿਕਰਮ ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਖਰਕਾਰ ਹਰੀਕੇ ਪੱਤਣ ਬੰਗਾਲੀ ਵਾਲਾ ਪੁਲ ਜਾਮ ਕਰਨ ਦੇ ਮਾਮਲੇ 'ਚ ਵੱਡੀ ਰਾਹਤ ਮਿਲੀ। Court acquitted Sukhbir Badal, know in which case Sukhbir Badal and Bikram Majithia got a big relief?
Published : Nov 29, 2023, 10:59 PM IST
ਸੱਚ ਦੀ ਜਿੱਤ:ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੱਲੋਂ ਪ੍ਰਮਾਤਮਾ, ਕਾਨੂੰਨ ਅਤੇ ਵਕੀਲਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਆਖਿਆ ਕਿ ਸਾਨੂੰ ਤਾਂ ਪਹਿਲਾਂ ਹੀ ਕਾਨੂੰਨ ਵਿਵਸਥਾ 'ਤੇ ਪੂਰਾ ਯਕੀਨ ਸੀ । ਅਸੀਂ ਆਪਣੇ ਹੱਕਾਂ ਲਈ ਧਰਨਾ ਲਾਇਆ ਸੀ ਜੋ ਕਿ ਸਾਡਾ ਹੱਕ ਸੀ। ਪਿਛਲੀ ਸਰਕਾਰ 'ਤੇ ਤੰਜ ਕੱਸਦੇ ਹੋਏ ਮਜੀਠੀਆ ਨੇ ਆਖਿਆ ਕਿ ਇਹ ਪਰਚਾ ਸਿਆਸੀ ਬਦਲਾਖੋਰੀ ਕਾਰਨ ਦਿੱਤਾ ਗਿਆ ਸੀ, ਪਰ ਹੁਣ ਸੱਚ ਸਭ ਦੇ ਸਾਹਮਣੇ ਆ ਗਿਆ ਹੈ।
ਵਕੀਲ ਦਾ ਪੱਖ:ਮੀਡੀਆ ਨਾਲ ਗੱਲ ਕਰਦੇ ਹੋਏ ਸੁਖਬੀਰ ਬਾਦਲ ਦਾ ਕੇਸ ਲੜਨ ਵਾਲੇ ਵਕੀਲ ਨੇ ਆਖਿਆ ਕਿ ਅਦਾਲਤ ਵੱਲੋਂ ਸੁਖਬੀਰ ਬਾਦਲ ਨੂੰ ਬਰੀ ਕਰ ਦਿੱਤਾ ਜਿਸ ਦੀ ਕਿ ਸਾਨੂੰ ਉਮੀਦ ਸੀ। ਦਅਰਸਲ ਦਸੰਬਰ 2017 ਵਿੱਚ ਪੰਚਾਇਤੀ ਚੋਣਾਂ ਦੌਰਾਨ ਜ਼ੀਰਾ ਦੇ ਕਸਬਾ ਮੱਲਾਂਵਾਲਾ ਵਿਖੇ ਅਕਾਲੀ ਵਰਕਰਾਂ ਦੀਆਂ ਨਾਮਜ਼ਦਗੀਆਂ ਨਾਜਾਇਜ਼ ਤੌਰ 'ਤੇ ਖਾਰਜ ਕਰ ਦਿੱਤੀਆਂ ਗਈਆਂ ਸਨ ।ਜਿਸ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਲਾਕੇ ਦੀ ਸਮੁੱਚੀ ਲੀਡਰਸ਼ਿਪ ਦੁਆਰਾ ਹਰੀਕੇ ਪੱਤਣ ਬੰਗਾਲੀ ਵਾਲਾ ਪੁਲ ਨੂੰ ਜਾਮ ਕਰ ਕੇ ਧਰਨਾ ਦਿੱਤਾ ਗਿਆ ਸੀ ਅਤੇ 8 ਦਸੰਬਰ 2017 ਸੁਖਬੀਰ ਸਿੰਘ, ਬਿਕਰਮ ਜੀਤ ਸਿੰਘ ਮਜੀਠੀਆ ਸਮੇਤ 49 ਲੋਕਾਂ 'ਤੇ ਪਰਚਾ ਦਰਜ ਕੀਤਾ ਗਿਆ ਸੀ ਜਿਸ 'ਤੇ ਅੱਜ ਤੇ ਮਾਨਯੋਗ ਕੋਰਟ ਵੱਲੋਂ 49 ਵਿੱਚੋਂ 43 ਵਿਅਕਤੀਆਂ ਨੂੰ ਬਾਇੱਜਤ ਬਰੀ ਕਰ ਦਿੱਤਾ ਹੈ। ਜਦ ਕਿ ਇਸ ਮਾਮਲੇ ਨਾਲ ਜੁੜੇ ਪੰਜ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਇੱਕ ਨੂੰ ਗੈਰ ਹਾਜ਼ਰ ਹੋਣ ਕਾਰਨ ਭਗੋੜਾ ਕਰਾਰ ਦਿੱਤਾ ਗਿਆ ਹੈ।