ਪੰਜਾਬ

punjab

ETV Bharat / state

ਫਿਰੋਜ਼ਪੁਰ ਵਿੱਚ ਇੱਕ ਨਵ ਵਿਆਹੁਤਾ ਦੀ ਮੌਤ - ਇਨਸਾਫ

ਫਿਰੋਜ਼ਪੁਰ ਦੇ ਵਿੱਚ ਇੱਕ ਨਵ ਵਿਆਹੁਤਾ ਲੜਕੀ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ ‘ਤੇ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ। ਪਰਿਵਾਰ ਦਾ ਕਹਿਣੈ ਕਿ ਉਨ੍ਹਾਂ ਦੀ ਧੀ ਨੂੰ ਦਹੇਜ ਲਈ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਜਿਸ ਕਰਕੇ ਸਹੁਰੇ ਪਰਿਵਾਰ ਵੱਲੋਂ ਉਸਦਾ ਕਤਲ ਕੀਤਾ ਗਿਆ ਹੈ।

ਫਿਰੋਜ਼ਪੁਰ ਵਿੱਚ ਇੱਕ ਨਵ ਵਿਆਹੁਤਾ ਦੀ ਮੌਤ
ਫਿਰੋਜ਼ਪੁਰ ਵਿੱਚ ਇੱਕ ਨਵ ਵਿਆਹੁਤਾ ਦੀ ਮੌਤ

By

Published : Jul 15, 2021, 4:05 PM IST

ਫਿਰੋਜ਼ਪੁਰ:ਪੈਸੇ ਦੇ ਲਾਲਚ ਵਿਚ ਇਨਸਾਨ ਇਸ ਕਦਰ ਅੰਨਾ ਹੋ ਜਾਂਦਾ ਹੈ ਕਿ ਆਪਣੇ ਰਿਸ਼ਤੇ ਨੂੰ ਤਾਰ ਤਾਰ ਕਰਨ ਵਿਚ ਕੋਈ ਗੁਰੇਜ਼ ਨਹੀਂ ਕਰਦਾ। ਜਿਸ ਦੀ ਮਿਸਾਲ ਇਕ ਵਾਰ ਫਿਰ ਫਿਰੋਜ਼ਪੁਰ ਵਿਚ ਦੇਖਣ ਨੂੰ ਮਿਲੀ ਜਦੋਂ 8 ਮਹੀਨੇ ਪਹਿਲਾ ਰਮਨਦੀਪ ਨਾਮ ਦੀ ਲੜਕੀ ਦਾ ਵਿਆਹ ਹੋਇਆ ਸੀ ਉਸ ਦਿਨ ਤੋਂ ਹੀ ਸਹੁਰੇ ਪਰਿਵਾਰ ਵੱਲੋਂ ਦਹੇਜ ਦੀ ਮੰਗ ਕਰਦਿਆਂ ਲੜਕੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਹ ਦੋਸ਼ ਲਗਾਉਂਦਿਆਂ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਲੜਕੀ ਨੂੰ ਉਨ੍ਹਾਂ ਦੇ ਜਵਾਈ ਸਮੇਤ ਸਹੁਰੇ ਪਰਿਵਾਰ ਵੱਲੋਂ ਗਲਾ ਘੁੱਟ ਅਤੇ ਜਹਿਰ ਦੇ ਕੇ ਮਾਰ ਦਿੱਤਾ। ਇਸ ਦਾ ਸਾਨੂੰ ਇਨਸਾਫ ਚਾਹੀਦਾ ਹੈ।

ਫਿਰੋਜ਼ਪੁਰ ਵਿੱਚ ਇੱਕ ਨਵ ਵਿਆਹੁਤਾ ਦੀ ਮੌਤ

ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੁੜੀ ਦੀ ਮੌਤ ਮੋਗਾ ਦੇ ਪ੍ਰਾਈਵੇਟ ਹਸਪਤਾਲ ਹੋਣ ਕਾਰਨ ਉਥੋਂ ਦੀ ਪੁਲਿਸ ਵੱਲੋਂ 307 ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਮੋਗਾ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਦੇ ਆਧਾਰ ਤੇ ਧਾਰਾਵਾਂ ਦੇ ਵਿੱਚ ਹੋਰ ਵਾਧਾ ਕੀਤਾ ਗਿਆ ਹੈ। ਉੁਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਲਵਪ੍ਰੀਤ ਖੁਦਕੁਸ਼ੀ ਮਾਮਲੇ ਦੀ ਵੀਡੀਓ ਵਾਇਰਲ

ABOUT THE AUTHOR

...view details