ਫ਼ਿਰੋਜ਼ਪੁਰ: ਹਾਕਮ ਚੰਦ ਨੂੰ ਇਨਸਾਫ਼ ਦਵਾਉਣ ਲਈ ਜਬਰ ਵਿਰੋਧੀ ਸੰਘਰਸ਼ ਕਮੇਟੀ ਨੇ ਕੈਬਿਨੇਟ ਮੰਤਰੀ ਰਾਣਾ ਸੋਢੀ ਦੀ ਕੋਠੀ ਅੱਗੇ ਵਿਸ਼ਾਲ ਧਰਨਾ ਲਗਾਇਆ। ਇਸ ਧਰਨੇ ਦੌਰਾਨ ਜਬਰ ਵਿਰੋਧੀ ਸੰਘਰਸ਼ ਕਮੇਟੀ ਨੇ ਮੰਗ ਕੀਤੀ ਕਿ ਹਾਕਮ ਚੰਦ ਦੀ ਜ਼ਮੀਨ ਖੋਹਣ ਵਾਲੇ ਕਾਂਗਰਸੀ ਸਰਪੰਚ ਕਸ਼ਮੀਰੀ ਲਾਲ ਵਿਰੁੱਧ ਕਾਰਵਾਈ ਕੀਤੀ ਜਾਵੇ।
ਜਬਰ ਵਿਰੋਧੀ ਸੰਘਰਸ਼ ਕਮੇਟੀ ਦੇ ਆਗੂ ਨੇ ਕਿਹਾ ਕਿ ਕਸ਼ਮੀਰੀ ਲਾਲ ਕੈਬਿਨੇਟ ਮੰਤਰੀ ਰਾਣਾ ਸੋਢੀ ਦਾ ਹਮਾਇਤੀ ਹੈ। ਉਸ ਨੇ ਚਾਰ ਸਾਲ ਪਹਿਲਾਂ ਹਾਕਮ ਚੰਦ ਦੀ ਦੁਕਾਨ ਵਿੱਚ ਪਏ ਸਾਮਾਨ ਦੀ ਭੰਨ-ਤੋੜ ਕਰ ਉਸ ਦੀ ਜ਼ਮੀਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ। ਇਸ ਘਟਨਾ ਤੋਂ ਬਾਅਦ ਜਬਰ ਵਿਰੋਧੀ ਸੰਘਰਸ਼ ਕਮੇਟੀ ਨੇ ਡੀਸੀ ਦਫਤਰਾਂ ਅੱਗੇ ਧਰਨਾ ਪ੍ਰਦਰਸ਼ਨ ਕਰ ਕੇ ਇਸ ਮਾਮਲੇ ਦੇ ਨਬੇੜੇ ਦੀ ਮੰਗ ਕੀਤੀ ਪਰ ਕੋਈ ਕਾਰਵਾਈ ਨਹੀਂ ਹੋਈ।