ਫਿਰੋਜ਼ਪੁਰ: ਹਲਕਾ ਜ਼ੀਰਾ ਵਿਚ ਬੀਤੀ ਦਿਨੀਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਵੰਤ ਸਿੰਘ ਲੋਹੁਕਾ ਦੇ ਘਰ ਵਿੱਚ ਦਾਖਲ ਹੋ ਕੇ ਉਸਦੇ ਰਿਸ਼ਤੇਦਾਰਾਂ (Relatives) ਵਲੋਂ ਗੋਲੀਆਂ ਚਲਾਈਆਂ ਗਈਆਂ ਸਨ।ਜਿਸ ਵਿਚ ਸੁਖਵੰਤ ਸਿੰਘ ਲੋਹਕਾ ਜ਼ਖ਼ਮੀ ਹੋ ਗਿਆ ਸੀ ਅਤੇ ਗੋਲੀ ਉਸ ਦੇ ਪਿੱਠ ਅੰਦਰ ਹੀ ਹੈ।ਸੁਖਵੰਤ ਸਿੰਘ ਲੋਹੁਕਾ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਜ਼ੀਰਾ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਹੈ ਪਰ ਮੁਲਜ਼ਮ ਰਾਜਨੀਤਕ ਨੇਤਾਵਾਂ (Political Leaders) ਨਾਲ ਖੁੱਲ੍ਹ ਕੇ ਘੁੰਮ ਰਹੇ ਹਨ। ਉਹ ਸੁਖਵੰਤ ਸਿੰਘ ਅਤੇ ਉਸਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ ਪਰ ਹੁਣ ਤੱਕ ਪੁਲਿਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਉਹ ਇਨਸਾਫ਼ ਲਈ ਧੱਕੇ ਖਾ ਰਿਹਾ ਹੈ।
ਕਿਸਾਨ ਆਗੂ 'ਤੇ ਹੋਏ ਹਮਲੇ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ
ਫਿਰੋਜ਼ਪੁਰ ਦੇ ਕਿਸਾਨ ਆਗੂ ਸੁਖਵੰਤ ਸਿੰਘ ਲੋਹੁਕਾ ਉਤੇ ਉਸਦੇ ਰਿਸ਼ਤੇਦਾਰਾਂ (Relatives)ਨੇ ਗੋਲੀਆਂ ਚਲਾਈਆ ਹਨ ਜਿਸ ਵਿਚ ਉਹ ਜ਼ਖ਼ਮੀ ਹੋ ਗਿਆ।ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ।
ਕਿਸਾਨ ਆਗੂ 'ਤੇ ਹੋਏ ਹਮਲੇ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜੇ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼਼ਤਾਰ ਨਹੀਂ ਕਰਦੀ ਤਾਂ ਸੰਗਠਨ ਮੀਟਿੰਗ ਕਰੇਗਾ ਅਤੇ ਤਿੱਖੇ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗਾ।ਉਨ੍ਹਾਂ ਨੇ ਕਿਹਾ ਹੈ ਕਿ ਸਿਆਸੀ ਦਬਾਅ ਹੋਣ ਕਰਕੇ ਪੁਲਿਸ ਕਾਰਵਾਈ ਨਹੀਂ ਕਰ ਰਹੀ ਹੈ।
ਇਹ ਵੀ ਪੜੋ:ਖੇਤਾਂ ਨੂੰ ਪਾਣੀ ਲਾਉਣ ਗਏ ਨੌਜਵਾਨ ਦੀ ਭੇਦਭਰੇ ਹਾਲਾਤਾ ਵਿੱਚ ਮੌਤ