ਫਿਰੋਜ਼ਪੁਰ: ਦੇ ਹਲਕਾ ਜ਼ੀਰਾ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਡੀਸੀ ਦਫ਼ਤਰ ਦੇ ਬਾਹਰ (DC office enclosure) ਪ੍ਰਦਰਸ਼ਨ ਕਰਦਿਆਂ ਆਪਣੀਆਂ ਹੱਕੀ ਮੰਗਾਂ ਲਈ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜ਼ੀਰਾ ਦੇ ਕੋਲ ਲੱਗੀ ਸ਼ਰਾਬ ਦੀ ਫੈਕਟਰੀ (Liquor factory) ਕਾਰਨ ਧਰਤੀ ਹੇਠਲਾ ਪਾਣੀ ਦੂਸ਼ਿਤ ਹੋ ਰਿਹਾ ਹੈ ਅਤੇ ਲੋਕਾਂ ਨੂੰ ਭਿਆਨਕ ਬਿਮਾਰੀਆਂ ਹੋਣ ਦਾ ਖਤਰਾ ਹੈ। ਕਿਸਾਨਾਂ ਨੇ ਸਥਾਨਕ ਪ੍ਰਸ਼ਾਸਨ ਨੂੰ ਫੈਕਟਰੀ ਬੰਦ ਕਰਨ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਲਖ਼ੀਮਪੁਰ ਖ਼ੀਰੀ (lakhimpur khiri ) ਦੇ ਮੁਲਜ਼ਮ ਜਿਸ ਨੇ ਕਿਸਾਨਾਂ ਦੀ ਜਾਨ ਲਈ ਉਸ ਮੁਲਜ਼ਮ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਹੈ ਅਤੇ ਉਹ ਸਰਕਾਰ ਦੀ ਪੁਸ਼ਤਪਨਾਹੀ (Protection of the government) ਕਰਕੇ ਬਚਿਆ ਹੋਇਆ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਮੁਲਜ਼ਮ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਗਈ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।