ਫਿਰੋਜ਼ਪੁਰ:ਜ਼ਿਲ੍ਹੇ ਦੇ ਪਿੰਡ ਪੋਜੋ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ ਜਦੋ ਜਮੀਨੀ ਵਿਵਾਦ ਦੇ ਚੱਲਦੇ ਇੱਕ ਧਿਰ ਵੱਲੋਂ ਦੂਜੀ ਧਿਰ ’ਤੇ ਹਮਲਾ ਕੀਤਾ ਗਿਆ। ਗੁੰਡਾਗਰਦੀ ਦੀਆਂ ਇਹ ਤਸਵੀਰਾਂ ਉੱਥੇ ਲੱਗੇ ਸੀਸੀਟੀਵੀ ਕੈਮਰੇ ਚ ਕੈਦ ਹੋ ਗਈਆਂ ਹਨ। ਸੀਸੀਟੀਵੀ ’ਚ ਦੇਖਿਆ ਜਾ ਸਕਦਾ ਹੈ ਕਿ ਹਥਿਆਰਾ ਨਾਲ ਲੈਸ ਵਿਅਕਤੀਆਂ ਨੇ ਇੱਕ ਘਰ ’ਤੇ ਹਮਲਾ ਕਰ ਦਿੱਤਾ।
ਮਾਮਲੇ ਸਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਜ਼ਮੀਨ ਨੂੰ ਲੈ ਕੇ ਦੂਜੀ ਧਿਰ ਨਾਲ ਉਨ੍ਹਾਂ ਦਾ ਵਿਵਾਦ ਚਲ ਰਿਹਾ ਸੀ। ਇਸੇ ਵਿਵਾਦ ਦੇ ਚੱਲਦੇ ਦੂਜੀ ਧਿਰ ਵੱਲੋਂ ਵੱਡੀ ਗਿਣਤੀ ’ਚ ਹਥਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਚ ਆ ਕੇ ਭੰਨਤੋੜ ਕੀਤੀ। ਨਾਲ ਹੀ ਉਨ੍ਹਾਂ ਨਾਲ ਕੁੱਟਮਾਰ ਕੀਤੀ। ਵਿਅਕਤੀਆਂ ਨੇ ਉਨ੍ਹਾਂ ਨਾਲ ਕੁੱਟਮਾਰ ਤਾਂ ਕੀਤੀ ਹੀ ਸੀ ਨਾਲ ਹੀ ਉਨ੍ਹਾਂ ਦੇ ਘਰ ਚ ਪਿਆ ਕਈ ਕੀਮਤੀ ਸਮਾਨ ਨੂੰ ਚੋਰੀ ਕਰ ਲੈ ਗਏ।