ਫਿਰੋਜ਼ਪੁਰ: ਹਲਕਾ ਗੁਰੂਹਰਸਹਾਏ ਦੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੇ ਬਸਪਾ (BSP) ਗਠਜੋੜ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਗੁਰੂਹਰਸਹਾਏ 'ਚ ਕਾਂਗਰਸੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਜਾ ਰਹੀ ਸ਼ਮੂਲੀਅਤ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਬਲ ਮਿਲਿਆ ਹੈ।
ਜਦੋਂ ਗੁਰੂਹਰਸਹਾਏ ਦੇ ਪਿੰਡ ਸਰੂਪ ਸਿੰਘ ਵਾਲਾ ਦੇ ਦੋ ਦਰਜਨਾਂ ਕਾਂਗਰਸੀ ਪਰਿਵਾਰ (Congress family) ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਤਾਂ ਇਸ ਦੌਰਾਨ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਅਤੇ ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਨੇ ਸਮਾਮਗਮ ਦੀ ਅਗਵਾਈ ਵਿੱਚ ਕੀਤੀ।
ਦਰਜਨਾਂ ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਲ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿਚ ਸ਼ਾਮਲ ਹੋਣ ਵਾਲਿਆ ਨੂੰ ਵਰਦੇਵ ਸਿੰਘ ਮਾਨ ਨੇ ਸਿਰੋਪਾ ਪਾਕੇ ਪਾਰਟੀ ਵਿਚ ਜੀ ਆਇਆਂ ਕਿਹਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵਰਦੇਵ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਤਕ ਜੋ ਵੀ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਹਨ ਉਨ੍ਹਾਂ ਵਾਅਦਿਆਂ ਨੂੰ ਹਮੇਸ਼ਾ ਹੀ ਪੂਰਾ ਕੀਤਾ ਹੈ ਅਤੇ ਦੂਜੇ ਪਾਸੇ ਕਾਂਗਰਸ ਅਤੇ ਦੂਜੀਆਂ ਪਾਰਟੀਆ ਨੇ ਸਹੁੰ ਚੁੱਕ ਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕੀਤਾ ਹੈ ਅਤੇ ਲਾਰੇ ਲਗਾ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਿਆ ਹੈ।
ਮਾਨ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਹੁਣ ਵੀ ਜਿਹੜੇ 13 ਨੁਕਾਤੀ ਵਾਅਦੇ ਕੀਤੇ ਹਨ ਉਨ੍ਹਾਂ ਵਾਅਦਿਆਂ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਤੁਰੰਤ ਪੂਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ