ਫ਼ਿਰੋਜ਼ਪੁਰ:ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ (Punjab) ਅੰਦਰ ਲਗਾਤਾਰ ਅਪਰਾਧਿਕ ਘਟਨਾਵਾ ਵੱਧ ਰਹੀਆਂ ਹਨ। ਜਿਸ ਦੀਆਂ ਤਾਜ਼ਾ ਤਸਵੀਰਾਂ ਫ਼ਿਰੋਜ਼ਪੁਰ (Ferozepur) ਤੋਂ ਸਾਹਮਣੇ ਆਈਆ ਹਨ। ਜਿੱਥੇ ਪਿੰਡ ਦੇ ਕੁਝ ਨੌਜਵਾਨਾਂ ‘ਤੇ ਇੱਕ ਪਰਿਵਾਰ ‘ਤੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ। ਪੀੜਤ ਪਰਿਵਾਰ ਨੇ ਦੱਸਿਆ ਕਿ ਦੇਰ ਰਾਤ ਜਦੋਂ ਉਨ੍ਹਾਂ ਦੇ ਘਰ ਦੀ ਔਰਤ ਨੇ ਉਨ੍ਹਾਂ ਦੇ ਘਰ ਬਾਹਰ ਘੁੰਮ ਰਹੇ ਨੌਜਵਾਨਾਂ ਨੂੰ ਉੱਥੇ ਘੁੰਮਣ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੇ ਬਿਨ੍ਹਾਂ ਕੋਈ ਗੱਲਬਾਤ ਤੋਂ ਔਰਤ ਨੂੰ ਚਪੇੜਾ ਮਾਰੀਆਂ, ਜਿਸ ਤੋਂ ਬਾਅਦ ਪੀੜਤ ਔਰਤ ਦੇ ਪਤੀ ਨੇ ਨੌਜਵਾਨਾਂ ਤੋਂ ਬਚਾ ਔਰਤ ਨੂੰ ਘਰ ਅੰਦਰ ਬਾੜ ਲਿਆ।
ਉਨ੍ਹਾਂ ਦੱਸਿਆ ਕਿ ਸਾਰਾ ਮਾਮਲਾ ਸ਼ਾਂਤ ਹੋਏ ਤੋਂ ਬਾਅਦ ਫਿਰ ਤੋਂ ਕੁਝ ਨੌਜਵਾਨ ਉਨ੍ਹਾਂ ਦੇ ਘਰ ਅੰਦਰ ਜਬਰਦਸਤੀ ਦਾਖਲ ਹੋਏ। ਇਸ ਮੌਕੇ ਜਿੱਥੇ ਉਨ੍ਹਾਂ ਨੌਜਵਾਨਾਂ ਨੇ ਪਰਿਵਾਰਿਕ ਮੈਂਬਰਾਂ ਨਾਲ ਕੁੱਟਮਾਰ ਕੀਤੀ ਉੱਥੇ ਹੀ ਘਰ ਦੀ ਵੀ ਤੋੜਬੰਨ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੌਜਵਾਨਾਂ ਕੋਲ ਤੇਜ਼ਧਾਰ ਹਥਿਆਰ (Young people have sharp weapons) ਸਨ। ਜਿਸ ਨਾਲ ਉਨ੍ਹਾਂ ਨੇ ਉਨ੍ਹਾਂ ‘ਤੇ ਹਮਲਾ ਕੀਤਾ।